
ਮੇਰਠ (ਯੂਪੀ), 3 ਜੂਨ/ਸੰਨ 2010 ਵਿੱਚ ਰਾਮ ਜਨਮਭੂਮੀ-ਬਾਬਰੀ ਮਸਜਿਦ ਦੇ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਉਣ ਵਾਲੇ ਅਲਾਹਾਬਾਦ ਹਾਈ ਕੋਰਟ ਦੇ ਬੈਂਚ ਦਾ ਹਿੱਸਾ ਰਹੇ ਜਸਟਿਸ (ਸੇਵਾਮੁਕਤ) ਸੁਧੀਰ ਅਗਰਵਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਉੱਤੇ ਫ਼ੈਸਲਾ ਨਾ ਸੁਣਾਉਣ ਦਾ ਦਬਾਅ ਸੀ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੇ ਅਜਿਹਾ ਨਾ ਕੀਤਾ ਹੁੰਦਾ ਤਾਂ ਅਗਲੇ 200 ਸਾਲਾਂ ਤੱਕ ਇਸ ਮਾਮਲੇ ਦਾ ਨਿਬੇੜਾ ਨਾ ਹੁੰਦਾ। ਜ਼ਿਕਰਯੋਗ ਹੈ ਕਿ ਜਸਟਿਸ ਅਗਰਵਾਰ 23 ਅਪਰੈਲ 2020 ਨੂੰ ਹਾਈ ਕੋਰਟ ਤੋਂ ਸੇਵਾਮੁਕਤ ਹੋ ਗਏ ਹਨ। –ਪੀਟੀਆਈ