ਨਵੀਂ ਦਿੱਲੀ, 3 ਸਤੰਬਰ/ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ‘ਇਕ ਦੇਸ਼, ਇਕ ਚੋਣ’ ਦਾ ਵਿਚਾਰ ਭਾਰਤੀ ਸੰਘ ਤੇ ਇਸ ਦੇ ਸਾਰੇ ਸੂਬਿਆਂ ’ਤੇ ਹਮਲਾ ਹੈ। ਕਾਂਗਰਸੀ ਆਗੂ ਨੇ ‘ਐਕਸ’ ’ਤੇ ਪਾਈ ਆਪਣੀ ਪੋਸਟ ’ਚ ਕਿਹਾ, ‘‘ਇੰਡੀਆ ਭਾਰਤ ਹੈ ਅਤੇ ਇਹ ਸੂਬਿਆਂ ਦਾ ਸੰਘ ਹੈ।’’ ਉਨ੍ਹਾਂ ਕਿਹਾ, ‘‘ਇਕ ਦੇਸ਼, ਇਕ ਚੋਣ ਦਾ ਵਿਚਾਰ ਭਾਰਤ ਸੰਘ ਅਤੇ ਇਸ ਦੇ ਸਾਰੇ ਸੂਬਿਆਂ ’ਤੇ ਹਮਲਾ ਹੈ।’’ ਗਾਂਧੀ ਦਾ ਇਹ ਬਿਆਨ ਇਕੋ ਨਾਲ ਸਾਰੀਆਂ ਚੋਣਾਂ ਕਰਾਉਣ ਦੀ ਸੰਭਾਵਨਾ ’ਤੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਵਿੱਚ ਸਰਕਾਰ ਵੱਲੋਂ ਇਕ ਉੱਚ ਪੱਧਰੀ ਕਮੇਟੀ ਗਠਿਤ ਕੀਤੇ ਜਾਣ ਤੋਂ ਬਾਅਦ ਆਇਆ ਹੈ। -ਪੀਟੀਆਈ
ਰਾਹੁਲ ਗਾਂਧੀ ਨੇ ਕਿਹਾ ‘ਇਕ ਦੇਸ਼, ਇਕ ਚੋਣ’ ਦਾ ਵਿਚਾਰ ਭਾਰਤੀ ਸੰਘ ਤੇ ਇਸ ਦੇ ਸਾਰੇ ਸੂਬਿਆਂ ’ਤੇ ਹਮਲਾ
Share:
Voting poll
What does "money" mean to you?