August 4, 2026 8:05 am

ਰਾਹੁਲ ਗਾਂਧੀ ਨੇ ਕਿਹਾ ‘ਇਕ ਦੇਸ਼, ਇਕ ਚੋਣ’ ਦਾ ਵਿਚਾਰ ਭਾਰਤੀ ਸੰਘ ਤੇ ਇਸ ਦੇ ਸਾਰੇ ਸੂਬਿਆਂ ’ਤੇ ਹਮਲਾ

Share:

ਨਵੀਂ ਦਿੱਲੀ, 3 ਸਤੰਬਰ/ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ‘ਇਕ ਦੇਸ਼, ਇਕ ਚੋਣ’ ਦਾ ਵਿਚਾਰ ਭਾਰਤੀ ਸੰਘ ਤੇ ਇਸ ਦੇ ਸਾਰੇ ਸੂਬਿਆਂ ’ਤੇ ਹਮਲਾ ਹੈ। ਕਾਂਗਰਸੀ ਆਗੂ ਨੇ ‘ਐਕਸ’ ’ਤੇ ਪਾਈ ਆਪਣੀ ਪੋਸਟ ’ਚ ਕਿਹਾ, ‘‘ਇੰਡੀਆ ਭਾਰਤ ਹੈ ਅਤੇ ਇਹ ਸੂਬਿਆਂ ਦਾ ਸੰਘ ਹੈ।’’ ਉਨ੍ਹਾਂ ਕਿਹਾ, ‘‘ਇਕ ਦੇਸ਼, ਇਕ ਚੋਣ ਦਾ ਵਿਚਾਰ ਭਾਰਤ ਸੰਘ ਅਤੇ ਇਸ ਦੇ ਸਾਰੇ ਸੂਬਿਆਂ ’ਤੇ ਹਮਲਾ ਹੈ।’’ ਗਾਂਧੀ ਦਾ ਇਹ ਬਿਆਨ ਇਕੋ ਨਾਲ ਸਾਰੀਆਂ ਚੋਣਾਂ ਕਰਾਉਣ ਦੀ ਸੰਭਾਵਨਾ ’ਤੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਵਿੱਚ ਸਰਕਾਰ ਵੱਲੋਂ ਇਕ ਉੱਚ ਪੱਧਰੀ ਕਮੇਟੀ ਗਠਿਤ ਕੀਤੇ ਜਾਣ ਤੋਂ ਬਾਅਦ ਆਇਆ ਹੈ। -ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news