ਪਟਨਾ, 25 ਮਾਰਚ/ਭਾਜਪਾ ਦੇ ਸੀਨੀਅਰ ਨੇਤਾ ਰਵੀਸ਼ੰਕਰ ਪ੍ਰਸਾਦ ਨੇ ਅੱਜ ਉਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਉਣ ਅਤੇ ਬਾਅਦ ਵਿੱਚ ਸੰਸਦ ਤੋਂ ਅਯੋਗ ਠਹਿਰਾਏ ਜਾਣ ਦਾ ਸਬੰਧ ਅਡਾਨੀ ਗਰੁੱਪ ਦੇ ਮੁੱਦੇ ਨੂੰ ਉਠਾਉਣ ਨਾਲ ਜੁੜਿਆ ਹੋਇਆ ਹੈ। ਸ੍ਰੀ ਪ੍ਰਸਾਦ ਨੇ ਕਿਹਾ ਕਿ ਰਾਹੁਲ ਗਾਂਧੀ ਨੇ 2019 ‘ਚ ਅਪਮਾਨਜਨਕ ਟਿੱਪਣੀ ਕੀਤੀ ਸੀ।