ਰੂਪਨਗਰ, 1 ਸਤੰਬਰ/ਇੱਥੇ ਅੱਜ ਰੂਪਨਗਰ-ਨੂਰਪੁਰ ਬੇਦੀ ਮਾਰਗ ’ਤੇ ਇਕ ਤੇਂਦੂਆ ਮਰਿਆ ਮਿਲਿਆ। ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਤੇਂਦੂਏ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸ੍ਰੀ ਆਨੰਦਪੁਰ ਸਾਹਿਬ ਦੇ ਵੈਟਰਨਰੀ ਹਸਪਤਾਲ ਪਹੁੰਚਾਇਆ। ਜ਼ਿਲ੍ਹਾ ਜੰਗਲਾਤ ਅਫ਼ਸਰ ਕੁਲਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਨੂੰ ਅੱਜ ਸਵੇਰੇ 6 ਵਜੇ ਨੂਰਪੁਰ ਬੇਦੀ ਮਾਰਗ ’ਤੇ ਇਕ ਤੇਂਦੂਆ ਮਰਿਆ ਪਿਆ ਹੋਣ ਦੀ ਸੂਚਨਾ ਮਿਲੀ ਸੀ। ਅਜਿਹਾ ਲੱਗਦਾ ਹੈ ਕਿ ਤੇਂਦੂਏ ਦੀ ਮੌਤ ਕਿਸੇ ਵਾਹਨ ਦੀ ਫੇਟ ਵੱਜਣ ਕਾਰਨ ਹੋਈ ਹੈ। ਉਨ੍ਹਾਂ ਕਿਹਾ ਕਿ ਤੇਂਦੂਏ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸ੍ਰੀ ਆਨੰਦਪੁਰ ਸਾਹਿਬ ਦੇ ਵੈਟਰਨਰੀ ਹਸਪਤਾਲ ਵਿੱਚ ਉਸ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਦੀ ਸੈਂਚੁਰੀ ਵਿੱਚ ਹੀ ਤੇਂਦੂਏ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।