November 22, 2025 8:44 am

ਲਾਲ ਕ੍ਰਿਸ਼ਨ ਅਡਵਾਨੀ ਰਾਮ ਮੰਦਰ ਸਮਾਰੋਹ ਵਿੱਚ ਸ਼ਾਮਲ ਹੋਣਗੇ

Share:

ਨਵੀਂ ਦਿੱਲੀ, 11 ਜਨਵਰੀ//ਰਾਮ ਜਨਮ ਭੂਮੀ ਅੰਦੋਲਨ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਭਾਜਪਾ ਦੇ ਸੰਸਥਾਪਕ ਆਗੂ ਲਾਲ ਕ੍ਰਿਸ਼ਨ ਅਡਵਾਨੀ ਰਾਮ ਮੰਦਰ ਦੇ ਪਵਿੱਤਰ ਸਮਾਰੋਹ ਵਿੱਚ ਸ਼ਾਮਲ ਹੋਣਗੇ। ਵਿਸ਼ਵ ਹਿੰਦੂ ਪ੍ਰੀਸ਼ਦ ਪ੍ਰਧਾਨ ਆਲੋਕ ਕੁਮਾਰ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਯੁੱਧਿਆ ’ਚ ਰਾਮ ਮੰਦਰ ਦਾ ਉਦਘਾਟਨ ਸਮਾਗਮ 22 ਜਨਵਰੀ ਨੂੰ ਹੋਵੇਗਾ। ਹਾਲਾਂਕਿ ਇਹ ਸਪਸ਼ਟ ਨਹੀਂ ਹੈ ਕਿ ਪਾਰਟੀ ਦੇ ਤਜ਼ਰਬੇਕਾਰ ਆਗੂ ਮੁਰਲੀ ​​ਮਨੋਹਰ ਜੋਸ਼ੀ ਸਮਾਰੋਹ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ। ਕੁਮਾਰ ਨੇ ਦੱਸਿਆ, ‘‘ਅਡਵਾਨੀ ਜੀ ਨੇ ਕਿਹਾ ਹੈ ਕਿ ਉਹ ਆਉਣਗੇ। ਜੇਕਰ ਲੋੜ ਪਈ ਤਾਂ ਅਸੀਂ ਉਨ੍ਹਾਂ ਲਈ ਵਿਸ਼ੇਸ਼ ਪ੍ਰਬੰਧ ਕਰਾਂਗੇ।’’ ਜੋਸ਼ੀ ਬਾਰੇ ਕੁਮਾਰ ਨੇ ਕਿਹਾ, ‘‘ਉਨ੍ਹਾਂ ਕਿਹਾ ਹੈ ਕਿ ਉਹ ਸਮਾਗਮ ਵਿੱਚ ਸ਼ਾਮਲ ਹੋਣ ਦੀ ਪੂਰੀ ਕੋਸ਼ਿਸ਼ ਕਰਨਗੇ।’’ ਅਡਵਾਨੀ (96) ਭਾਜਪਾ ਦੇ ਸੰਸਥਾਪਕ ਮੈਂਬਰ ਹਨ ਅਤੇ ਜੋਸ਼ੀ ਦੇ ਨਾਲ ਉਨ੍ਹਾਂ 1980 ਅਤੇ 1990 ਦੇ ਦਹਾਕੇ ਦੇ ਸ਼ੁਰੂ ਵਿੱਚ ਰਾਮ ਜਨਮ ਭੂਮੀ ਅੰਦੋਲਨ ਵਿੱਚ ਮੋਹਰੀ ਭੂਮਿਕਾ ਨਿਭਾਈ ਸੀ। ਜੋਸ਼ੀ ਭਾਜਪਾ ਦੇ ਸੰਸਥਾਪਕ ਮੈਂਬਰ ਵੀ ਹਨ। ਰਾਮ ਮੰਦਿਰ ਟਰੱਸਟ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਅਡਵਾਨੀ ਅਤੇ ਜੋਸ਼ੀ ਦੋਵਾਂ ਦੀ ਸਿਹਤ ਅਤੇ ਉਮਰ ਕਾਰਨ ਸਮਾਰੋਹ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ ਹੈ। ਵੀਐਚਪੀ ਆਗੂ ਨੇ ਤਾਜ਼ੇ ਬਿਆਨ ’ਚ ਕਿਹਾ ਕਿ ਦੋਵੇਂ ਸੀਨੀਅਰ ਆਗੂਆਂ ਨੇ ਕਿਹਾ ਹੈ ਕਿ ਉਹ ਇਸ ਪਵਿੱਤਰ ਸਮਾਰੋਹ ’ਚ ਆਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। -ਪੀਟੀਆਈ

seculartvindia
Author: seculartvindia

Leave a Comment

Voting poll

What does "money" mean to you?
  • Add your answer

latest news