November 22, 2025 11:09 am

ਲੌਂਗੋਵਾਲ ਕਾਂਡ ਨੇ ਸਾਬਤ ਕਰਤਾ ਕੇ ਪੰਜਾਬ ਸਰਕਾਰ ਲੋਕ ਮੁੱਦਿਆਂ ਤੋਂ ਭਗੌੜੀ ਹੋ ਚੁੱਕੀ ਹੈ: ਸੰਯੁਕਤ ਕਿਸਾਨ ਮੋਰਚਾ

Share:

ਦਲਜੀਤ ਕੌਰ/ਲੌਂਗੋਵਾਲ, 22 ਅਗਸਤ, 2023: ਬੀਤੇ ਕੱਲ੍ਹ ਸੰਗਰੂਰ ਜਿਲ੍ਹੇ ਦੇ ਪਿੰਡ ਲੌਂਗੋਵਾਲ ਵਿਖੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਉੱਪਰ ਪੰਜਾਬ ਪੁਲਿਸ ਵੱਲੋਂ ਸਰਕਾਰ ਦੀ ਸ਼ਹਿ ਤੇ ਜੋ ਲਾਠੀਚਾਰਜ ਕੀਤਾ ਗਿਆ ਅਤੇ ਹਫੜਾ-ਦਫੜੀ ਵਿੱਚ ਟਰਾਲੀ ਥੱਲੇ ਆਉਣ ਨਾਲ ਕਿਸਾਨ ਪ੍ਰੀਤਮ ਸਿੰਘ ਦੀ ਜੋ ਦਰਦਨਾਕ ਮੌਤ ਹੋਈ ਹੈ। ਉਸ ਦੀ ਸੰਯਕਤ ਕਿਸਾਨ ਮੋਰਚੇ ਵੱਲੋਂ ਅੱਜ ਲੌਂਗੋਵਾਲ ਵਿਖੇ ਐਮਰਜੈਂਸੀ ਮੀਟਿੰਗ ਦੌਰਾਨ ਨਖੇਧੀ ਕੀਤੀ ਹੈ ਅਤੇ ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਦੋ ਮਿੰਟ ਦਾ ਮੋਨ ਰੱਖ ਕੇ ਸ਼ਹੀਦ ਪ੍ਰੀਤਮ ਸਿੰਘ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।
ਅੱਜ ਇਸ ਮੀਟਿੰਗ ਦੀ ਪ੍ਰਧਾਨਗੀ ਸਤਨਾਮ ਸਿੰਘ ਬਹਿਰੂ, ਨਿਰਭੈਅ ਸਿੰਘ ਢੁੱਡੀਕੇ ਅਤੇ ਸਤਨਾਮ ਸਿੰਘ ਸਾਹਨੀ ਨੇ ਕੀਤੀ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 32 ਜਥੇਬੰਦੀਆਂ ਤੋਂ ਜੰਗਵੀਰ ਚੌਹਾਨ, ਬੂਟਾ ਸਿੰਘ ਛਾਦੀਪੁਰ, ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਰਾਜੂ ਔਲਖ, ਸੁੱਖ ਗਿੱਲ ਮੋਗਾ, ਮਲੂਕ ਸਿੰਘ ਹੀਰਕੇ, ਹਰਬੰਸ ਸਿੰਘ ਸੰਘਾ, ਕਰਮਜੀਤ ਸਿੰਘ ਕਾਦੀਆਂ, ਬਲਦੇਵ ਸਿੰਘ ਨਿਹਾਲਗੜ੍ਹ, ਗੁਰਮੀਤ ਸਿੰਘ ਮਹਿਮਾ, ਬੂਟਾ ਸਿੰਘ ਬੁਰਜ ਗਿੱਲ, ਰਘਬੀਰ ਸਿੰਘ ਬੈਨੀਪਾਲ, ਕੁਲਦੀਪ ਸਿੰਘ ਵਜੀਦਪੁਰ, ਬੀਰ ਸਿੰਘ ਬੜਵਾ,ਪ੍ਰਸੋਤਮ ਸਿੰਘ ਗਿੱਲ ਅਤੇ ਜਰਨੈਲ ਸਿੰਘ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕੇ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਨੂੰ ਸੰਯੁਕਤ ਮੋਰਚੇ ਵੱਲੋਂ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ ਸੰਯੁਕਤ ਮੋਰਚੇ ਨੇ ਸਰਕਾਰ ਤੋਂ ਮੰਗ ਕੀਤੀ ਹੈ ਕੇ ਹਿਰਾਸਤ ਚ ਲੈ ਗਏ ਕਿਸਾਨਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾ ਕੀਤਾ ਜਾਵੇ ਅਤੇ ਕੀਤੇ ਪਰਚੇ ਰੱਦ ਕੀਤੇ ਜਾਣ ਅਤੇ ਜਿਨਾਂ ਅਫਸਰਾਂ ਵੱਲੋਂ ਕਿਸਾਨਾਂ ਤੇ ਤਸ਼ੱਦਦ ਕੀਤਾ ਗਿਆ ਹੈ ਉਹਨਾਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਆਗੂਆਂ ਨੇ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਤੁਰੰਤ ਇਹ ਮੰਗਾਂ ਲਾਗੂ ਨਾ ਕੀਤੀਆਂ ਤਾਂ 2 ਸਤੰਬਰ ਨੂੰ ਐੱਸ ਕੇ ਐਮ ਭਾਰਤ ਦੀ ਚੰਡੀਗੜ੍ਹ ਵਿੱਚ ਬੁਲਾਕੇ ਉਸ ਵਿੱਚ ਵੱਡਾ ਫੈਸਲਾ ਪੰਜਾਬ ਸਰਕਾਰ ਖਿਲਾਫ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰਾਂ ਸਰਕਾਰ ਕਿਸਾਨਾਂ ਦੀ ਅਵਾਜ਼ ਨੂੰ ਦਬਾ ਨਹੀਂ ਸਕਦੀ। ਸਰਕਾਰ ਜਲਦ ਕਿਸਾਨਾਂ ਹੜਾਂ ਦਾ ਮੁਆਵਜਾ ਵੀ ਦੇਵੇ ਨਹੀਂ ਇਹ ਸੰਘਰਸ਼ ਰੋਹ ਦਾ ਰਸਤਾ ਫੜ ਸਕਦਾ ਹੈ। ਮੀਟੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਲੌਂਗੋਵਾਲ ਮੋਰਚੇ ਨੂੰ ਜਦ ਤੱਕ ਇਨਸਾਫ ਨਹੀਂ ਮਿਲਦਾ ਐੱਸ ਕੇ ਐੱਮ ਪੰਜਾਬ ਹਰ ਤਰਾਂ ਨਾਲ ਮੋਰਚੇ ਦਾ ਸਾਥ ਦੇਵੇਗਾ, ਇਸ ਮੌਕੇ ਦਵਿੰਦਰ ਸਿੰਘ ਕੋਟ ਈਸੇ ਖਾਂ, ਮੰਨਾ ਬੱਡੂਵਾਲ, ਹਰਬੰਸ ਸਿੰਘ ਆਦਿ ਵੀ ਹਾਜਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news