August 25, 2026 10:54 am

ਲੱਦਾਖ ਵਿੱਚ ਅਧਿਕਾਰੀਆਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNNS) ਦੀ ਧਾਰਾ 163 ਤਹਿਤ ਲਗਾਈਆਂ ਗਈਆਂ ਪਾਬੰਦੀਆਂ ਵਾਪਸ

Share:

ਲੱਦਾਖ ਵਿੱਚ ਅਧਿਕਾਰੀਆਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNNS) ਦੀ ਧਾਰਾ 163 ਤਹਿਤ ਲਗਾਈਆਂ ਗਈਆਂ ਪਾਬੰਦੀਆਂ ਵਾਪਸ ਲੈ ਲਈਆਂ ਹਨ। ਇਸ ਤਹਿਤ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਮਨਾਹੀ ਸੀ।ਖੇਤਰ ਵਿੱਚ ਸ਼ਾਂਤੀ ਭੰਗ ਹੋਣ ਅਤੇ ਜਨਤਕ ਮਾਹੌਲ ਵਿਗੜਣ ਤੋਂ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾਉਣ ਲਈ ਲੇਹ ਅਤੇ ਕਾਰਗਿਲ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਸੋਮਵਾਰ ਨੂੰ ਵੱਖਰੇ ਤੌਰ ’ਤੇ ਹੁਕਮ ਦਿੱਤਾ ਜਾਰੀ ਕੀਤੇ।

24 ਸਤੰਬਰ ਨੂੰ ਲੇਹ ਵਿੱਚ ਹੋਈ ਵਿਆਪਕ ਹਿੰਸਾ ਤੋਂ ਬਾਅਦ ਪੂਰੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਪਾਬੰਦੀਆਂ ਨੂੰ ਲਾਗੂ ਕੀਤਾ ਗਿਆ ਸੀ। ਹਿੰਸਕ ਮਾਹੌਲ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋਏ ਸਨ। ਗ੍ਰਹਿ ਮੰਤਰਾਲੇ ਵੱਲੋਂ 24 ਸਤੰਬਰ ਦੀ ਲੇਹ ਹਿੰਸਾ ਦੀ ਨਿਆਂਇਕ ਜਾਂਚ ਦਾ ਐਲਾਨ ਕਰਨ ਦੇ ਕੁਝ ਦਿਨਾਂ ਬਾਅਦ, ਦੋਵਾਂ ਸਮੂਹਾਂ ਨੇ ਪੰਜ ਮਹੀਨਿਆਂ ਦੇ ਵਕਫ਼ੇ ਤੋਂ ਬਾਅਦ 22 ਅਕਤੂਬਰ ਨੂੰ ਕੇਂਦਰ ਨਾਲ ਗੱਲਬਾਤ ਮੁੜ ਸ਼ੁਰੂ ਕੀਤੀ।

 

seculartvindia
Author: seculartvindia

Leave a Comment

Voting poll

[democracy id="1"]

latest news