February 22, 2026 2:41 pm

ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਮਾਮਲਿਆਂ ਵਿੱਚ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਸੱਤ ਘੰਟੇ ਪੁੱਛ-ਪੜਤਾਲ

Share:

ਚੰਡੀਗੜ੍ਹ/ਮੁਹਾਲੀ, 14 ਅਪਰੈਲ/ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਤੋਂ ਸੱਤ ਘੰਟੇ ਪੁੱਛ ਪੜਤਾਲ ਦੌਰਾਨ ਕਾਂਗਰਸ ਸਰਕਾਰ ਦੇ ਸਮੇਂ ਕਥਿਤ ਚਰਚਿਤ ਭ੍ਰਿਸ਼ਟਾਚਾਰ ਮਾਮਲਿਆਂ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਬਾਰੇ ਸਵਾਲ ਕੀਤੇ। ਐੱਸਐੱਸਪੀ ਵਿਜੀਲੈਂਸ ਦਲਜੀਤ ਸਿੰਘ ਰਾਣਾ ਦੀ ਅਗਵਾਈ ਹੇਠਲੀ ਵਿਜੀਲੈਂਸ ਟੀਮ ਨੇ 100 ਦੇ ਕਰੀਬ ਸਵਾਲ ਪੁੱਛੇ। ਚੰਨੀ ਸਵੇਰੇ 11 ਵਜੇ ਦੇ ਕਰੀਬ ਵਿਜੀਲੈਂਸ ਭਵਨ ਪਹੁੰਚੇ ਅਤੇ ਦੇਰ ਸ਼ਾਮ ਤੱਕ ਵਿਜੀਲੈਂਸ ਦੀ ਤਫ਼ਤੀਸ਼ ਦਾ ਸਾਹਮਣਾ ਕਰਦੇ ਰਹੇ। ਇਸ ਤੋਂ ਪਹਿਲਾਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਹਾਲੀ ਸਥਿਤ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਦਫਤਰ ਵਿੱਚ ਪਹੁੰਚੇ ਅਤੇ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਰਾਜਨੀਤੀ ਏਜੰਡਾ ਹੈ। ਮੇਰੇ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਹੈ। ਚੰਨੀ ਨੇ ਇਹ ਵੀ ਕਿਹਾ ਸੀ ਕਿ ਅੱਜ ਉਨ੍ਹਾਂ ਦੀ ਗ੍ਰਿਫਤਾਰੀ ਵੀ ਹੋ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਕਿਸੇ ਤੋਂ ਡਰਨ ਵਾਲਾ ਨਹੀਂ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਜਾਨੋਂ ਵੀ ਮਾਰ ਸਕਦੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੇਰੇ ਤਾਂ ਘਰ ਦੀ ਵੀ ਕੁਰਕੀ ਹੋਣ ਦੇ ਆਰਡਰ ਹੋਏ ਹਨ, ਜਿਸ ਉਤੇ ਮੈਂ ਹਾਈ ਕੋਰਟ ਵੱਲੋਂ ਸਟੇਅ ਲਈ ਹੋਈ ਹੈ। ਉਨ੍ਹਾਂ ਆਪਣੇ ਅਤੇ ਆਪਣੇ ਪੁੱਤਰ ਦੇ ਨਾਂ ਜਾਇਦਾਦ ਸਬੰਧੀ ਜਾਣਕਾਰੀ ਵੀ ਦਿੱਤੀ। ਚਰਨਜੀਤ ਚੰਨੀ ਕਾਂਗਰਸ ਭਵਨ ਤੋਂ ਵਿਜੀਲੈਂਸ ਦਫ਼ਤਰ ਮੁਹਾਲੀ ਵਿਖੇ ਆਪਣੇ ਵਕੀਲਾਂ ਨਾਲ ਪਹੁੰਚੇ ਸਨ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news