
ਹੁਸਿ਼ਆਰਪੁਰ, 11 ਜੁਲਾਈ (ਤਰਸੇਮ ਦੀਵਾਨਾ)-ਸਕੂਲ ਆਫ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਦੇ ਵਿਦਿਆਰਥੀ ਨੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸਿ਼ਪ (ਐਨ ਐਮ ਐਮ ਐਸ) ਪ੍ਰੀਖਿਆ ਪਾਸ ਕਰਕੇ ਸਕੂਲ ਅਤੇ ਮਪਿਆਂ ਦਾ ਨਾਂ ਰੌੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਸੁਰਜੀਤ ਸਿੰਘ ਨੇ ਦੱਸਿਆ ਕਿ ਇਹ ਵਕਾਰੀ ਪ੍ਰੀਖਿਆ ਨੌਵੀਂ ਜਮਾਤ ਦੇ ਵਿਦਿਆਰਥੀ ਤਨੁਜ ਪੁੱਤਰ ਸਰਦਾਰੀ ਲਾਲ ਨੇ ਪਾਸ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਕੂਲ ਆਫ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਦੇ ਵਿਦਿਆਰਥੀ ਨੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸਿ਼ਪ (ਐਨ ਐਮ ਐਮ ਐਸ) ਪ੍ਰੀਖਿਆ ਪਾਸ ਕਰਕੇ ਸਕੂਲ ਅਤੇ ਮਪਿਆਂ ਦਾ ਨਾਂ ਰੌੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਤਨੁਜ ਨੂੰ 12ਵੀਂ ਜਮਾਤ ਤੱਕ ਹਰ ਮਹੀਨੇ ਇੱਕ ਹਜਾਰ ਰੁਪਏ ਸ਼ਕਾਲਰਸਿ਼ਪ ਮਿਲੇਗਾ। ਇਸ ਮੌਕੇ ਜਸਵਿੰਦਰ ਸਿੰਘ ਸਹੋਤਾ, ਪ੍ਰਿਤਪਾਲ ਸਿੰਘ, ਪਰਮਜੀਤ, ਮਨਿੰਦਰ ਸਿੰਘ, ਸੰਦੀਪ ਕੁਮਾਰ, ਰਣਬੀਰ ਸਿੰਘ, ਵਰਿੰਦਰ ਸਿੰਘ, ਪਰਮਿੰਦਰ ਸਿੰਘ, ਕਮਲਜੀਤ ਸਿੰਘ, ਬਲਬੀਰ ਸਿੰਘ, ਬਲਵਿੰਦਰ ਸਿੰਘ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ ਬੋਦਲ , ਹਰਮਿੰਦਰਪਾਲ, ਹਰਵਿੰਦਰਜੀਤ ਸਿੰਘ ,ਸੰਤੋਸ਼ ਕੁਮਾਰੀ, ਰੀਟਾ ਸੈਣੀ, ਸੀਮਾ ਕੁਮਾਰੀ, ਰੁਪਿੰਦਰ ਕੌਰ, ਪੂਜਾ ਰਾਣੀ, ਮੀਨਾ ਰਾਣੀ, ਕਰਨ ਗੁਪਤਾ, ਮੋਨਿਕਾ ਕੌਸ਼ਲ, ਗੁਰਪ੍ਰੀਤ ਕੌਰ, ਪ੍ਰਵੀਨ , ਦਲਜੀਤ ਕੌਰ ਆਦਿ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।