September 21, 2026 12:01 am

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅਕਾਲ ਡਿਗਰੀ ਕਾਲਜ ਦੇ ਸਹਾਇਕ ਪ੍ਰੋਫ਼ੈਸਰਾਂ ਦੇ ਮੁੱਦੇ ਨੂੰ ਹੱਲ ਕਰਨ ਬਾਰੇ ਡੀਪੀਆਈ ਕਾਲਜਾਂ ਨਾਲ ਕੀਤੀ ਮੀਟਿੰਗ

Share:

ਦਲਜੀਤ ਕੌਰ/ਸੰਗਰੂਰ, 6 ਜੂਨ, 2023: ਬੀਤੇ ਦਿਨੀਂ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੇ ਸਹਾਇਕ ਪ੍ਰੋਫ਼ੈਸਰਾਂ ਦੀ ਲੜੀਵਾਰ ਭੁੱਖ ਹੜਤਾਲ ਖਤਮ ਕਰਵਾਉਣ ਤੋਂ ਬਾਅਦ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਇਨ੍ਹਾਂ ਸਹਾਇਕ ਪ੍ਰੋਫ਼ੈਸਰਾਂ ਦੇ ਨੁਮਾਇੰਦਿਆਂ ਨੂੰ ਲੈ ਕੇ ਸਿੱਖਿਆ ਭਵਨ ਵਿਖੇ ਉੱਚ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਹ ਸਹਾਇਕ ਪ੍ਰੋਫੈਸਰਾਂ ਦੇ ਮਾਮਲੇ ਨੂੰ ਹੱਲ ਕਰਵਾਉਣ ਲਈ ਗੰਭੀਰ ਹਨ ਅਤੇ ਇਸ ਮਸਲੇ ਦੇ ਹੱਲ ਲਈ ਢੁਕਵੇਂ ਕਦਮ ਪੁੱਟ ਰਹੇ ਹਨ ਜਿਸ ਦੇ ਚਲਦਿਆਂ ਅੱਜ ਸਿੱਖਿਆ ਭਵਨ ਵਿਖੇ ਡਾ. ਅਮਰਪਾਲ ਸਿੰਘ ਡੀਪੀਆਈ ਕਾਲਜਾਂ ਨਾਲ ਮੀਟਿੰਗ ਕਰਕੇ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਦੇ ਮਾਮਲੇ ਸਬੰਧੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਹੈ ਅਤੇ ਇਸ ਮੀਟਿੰਗ ਵਿੱਚ ਕਾਲਜਾਂ ਦੇ ਲਾਅ ਅਫਸਰ ਵੀ ਸ਼ਾਮਲ ਸਨ।
ਉਨ੍ਹਾਂ ਕਿਹਾ ਕਿ ਉਹ ਪੂਰੀ ਤਰ੍ਹਾਂ ਆਸਵੰਦ ਹਨ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਇਸ ਮਾਮਲੇ ਵਿੱਚ ਢੁਕਵੇਂ ਕਦਮ ਚੁੱਕੇ ਜਾਣਗੇ।
seculartvindia
Author: seculartvindia

Leave a Comment

Voting poll

[democracy id="1"]

latest news