February 4, 2026 3:57 am

ਵਿਰੋਧੀ ਧਿਰ ਇੰਡੀਆ ਸਮੂਹ ਨੂੰ ਵੱਡਾ ਝਟਕਾ- ਬੰਗਾਲ ’ਚ ਟੀਐੱਮਸੀ ਇਕੱਲੇ ਲੋਕ ਸਭਾ ਚੋਣ ਲੜੇਗੀ: ਮਮਤਾ

Share:

ਕੋਲਕਾਤਾ, 24 ਜਨਵਰੀ//ਵਿਰੋਧੀ ਧਿਰ ਇੰਡੀਆ ਸਮੂਹ ਨੂੰ ਵੱਡਾ ਝਟਕਾ ਦਿੰਦੇ ਹੋਏ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀਐੱਮਸੀ ਸੁਪਰੀਮੋ ਮਮਤਾ ਬੈਨਰਜੀ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸੂਬੇ ਵਿੱਚ ਇਕੱਲੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ,‘ਮੈਂ ਉਨ੍ਹਾਂ (ਕਾਂਗਰਸ) ਨੂੰ (ਸੀਟ ਵੰਡ ਨੂੰ ਲੈ ਕੇ) ਪ੍ਰਸਤਾਵ ਦਿੱਤਾ ਸੀ ਪਰ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਸਾਡੀ ਪਾਰਟੀ ਨੇ ਹੁਣ ਬੰਗਾਲ ਵਿੱਚ ਇਕੱਲੇ ਜਾਣ ਦਾ ਫੈਸਲਾ ਕੀਤਾ ਹੈ।’ ਮਤਾ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਸੂਬੇ ‘ਚ ਸੀਟਾਂ ਦੀ ਵੰਡ ਬਾਰੇ ਕਾਂਗਰਸ ‘ਚ ਕਿਸੇ ਨਾਲ ਗੱਲ ਨਹੀਂ ਕੀਤੀ ਹੈ। ਉਨ੍ਹਾਂ ਦੀ ਇਹ ਟਿੱਪਣੀ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਅਸਾਮ ‘ਚ ਦਿੱਤੇ ਉਸ ਬਿਆਨ ਤੋਂ ਬਾਅਦ ਆਈ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਤ੍ਰਿਣਮੂਲ ਕਾਂਗਰਸ ਨਾਲ ਸੀਟਾਂ ਦੀ ਵੰਡ ‘ਤੇ ਗੱਲਬਾਤ ਚੱਲ ਰਹੀ ਹੈ। ਬੈਨਰਜੀ ਨੇ ਪੂਰਬੀ ਬਰਧਮਾਨ ਲਈ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨੂੰ ਕਿਹਾ, ‘ਮੈਂ ਸੀਟ ਵੰਡ ’ਤੇ ਕਾਂਗਰਸ ‘ਚ ਕਿਸੇ ਨਾਲ ਗੱਲ ਨਹੀਂ ਕੀਤੀ ਹੈ।’ ਬੈਨਰਜੀ ਪੂਰਬੀ ਬਰਧਮਾਨ ‘ਚ ਪ੍ਰਸ਼ਾਸਨਿਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਨ ਵਾਲੇ ਹਨ। ਉਨ੍ਹਾਂ ਕਿਹਾ, ‘ਕਾਂਗਰਸ ਨੂੰ 300 ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜਨ ਦਿਓ। ਖੇਤਰੀ ਪਾਰਟੀਆਂ ਇਕਜੁੱਟ ਹਨ ਅਤੇ ਬਾਕੀ ਸੀਟਾਂ ‘ਤੇ ਚੋਣ ਲੜ ਸਕਦੀਆਂ ਹਨ। ਹਾਲਾਂਕਿ ਅਸੀਂ ਉਨ੍ਹਾਂ (ਕਾਂਗਰਸ) ਦੇ ਕਿਸੇ ਵੀ ਦਖਲ ਨੂੰ ਬਰਦਾਸ਼ਤ ਨਹੀਂ ਕਰਾਂਗੇ।’ ਟੀਐੱਮਸੀ, ਕਾਂਗਰਸ, ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀਪੀਆਈ-ਐਮ) 28 ਵਿਰੋਧੀ ਪਾਰਟੀਆਂ ਦੇ ਗਠਜੋੜ ‘ਭਾਰਤ’ ਦਾ ਹਿੱਸਾ ਹਨ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news