ਵਿਰੋਧੀ ਪਾਰਟੀਆਂ ਦੇ ਆਗੂ ਪਟਨਾ ਵਿੱਚ 23 ਨੂੰ ਮਿਲਣਗੇ – ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ

ਪਟਨਾ, 7 ਜੂਨ/ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਸੱਦੀ ਵਿਰੋਧੀ ਪਾਰਟੀਆਂ ਦੀਆਂ ਮੀਟਿੰਗ ਹੁਣ 23 ਜੂਨ ਨੂੰ ਪਟਨਾ ਵਿੱਚ ਹੋਵੇਗੀ। ਇਹ ਜਾਣਕਾਰੀ ਅੱਜ ਸੂਬੇ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਦਿੱਤੀ। ਜਨਤਾ ਦਲ (ਯੂ) ਦੇ ਕੌਮੀ ਪ੍ਰਧਾਨ ਰਾਜੀਵ ਰੰਜਨ ਸਿੰਘ ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਤੇਜਸਵੀ ਯਾਦਵ ਨੇ ਕਿਹਾ ਕਿ ਕਾਂਗਰਸੀ ਨੇਤਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਉਨ੍ਹਾਂ ਦੇ ਹਮਰੁਤਬਾ ਤਾਮਿਲਨਾਡੂ ਦੇ ਐੱਮ.ਕੇ. ਸਟਾਲਿਨ ਅਤੇ ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ ਹੋ ਗਏ ਹਨ। ਦੱਸਣਯੋਗ ਹੈ ਕਿ ਇਹ ਮੀਟਿੰਗ ਪਹਿਲਾਂ 12 ਜੂਨ ਨੂੰ ਹੋਣ ਦਾ ਪ੍ਰੋਗਰਾਮ ਸੀ। -ਪੀਟੀਆਈ

seculartvindia
Author: seculartvindia

Leave a Comment