August 24, 2026 7:25 am

ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਪਰਿਵਾਰ ਭਲਾਈ ਸੰਬੰਧੀ ਗਤੀਵਿਧੀਆਂ 24 ਜੁਲਾਈ ਤੱਕ : ਸਿਵਲ ਸਰਜਨ ਡਾ. ਪਰਮਿੰਦਰ ਕੌਰ

Share:

ਦਲਜੀਤ ਕੌਰ/ਸੰਗਰੂਰ, 27 ਜੂਨ, 2023: ਡਾਇਰੈਕਟਰ, ਸਿਹਤ ਅਤੇ ਪਰਿਵਾਰ ਭਲਾਈ, ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ‘ਚ ਸਿਹਤ ਵਿਭਾਗ ਵੱਲੋਂ “ਵਿਸ਼ਵ ਆਬਾਦੀ ਦਿਵਸ” ਜੋ ਕਿ ਹਰ ਸਾਲ 11 ਜੁਲਾਈ ਨੂੰ ਮਨਾਇਆ ਨੂੰ ਸਮਰਪਿਤ 27 ਜੂਨ ਤੋਂ 24 ਜੁਲਾਈ ਤੱਕ ਪਰਿਵਾਰ ਭਲਾਈ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਲਗਾਤਾਰ ਵੱਧ ਰਹੀ ਆਬਾਦੀ ਦੇਸ਼ ਦੀ ਤਰੱਕੀ ਦੇ ਰਾਹ ਵਿਚ ਇਕ ਵੱਡੀ ਰੁਕਾਵਟ ਹੈ ਤੇ ਅਬਾਦੀ ਨੂੰ ਕਾਬੂ ਵਿੱਚ ਰੱਖਣ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਾਲ ਵਿਸ਼ਵ ਅਬਾਦੀ ਦਿਵਸ ਦੀ ਥੀਮ “ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਵਿੱਚ ਅਸੀਂ ਲਈਏ ਇਹ ਸੰਕਲਪ, ਪਰਿਵਾਰ ਨਿਯੋਜਨ ਨੂੰ ਬਣਾਵਾਂਗੇ, ਖੁਸ਼ੀਆਂ ਦਾ ਵਿਕਲਪ” ਹੈ। ਉਨ੍ਹਾਂ ਦੱਸਿਆ ਕਿ 27 ਜੂਨ ਤੋਂ 10 ਜੁਲਾਈ ਤੱਕ ਦੰਪਤੀ ਸੰਪਰਕ ਪਖਵਾੜਾ ਚਲਾਇਆ ਜਾ ਰਿਹਾ ਹੈ, ਇਸ ਪਖਵਾੜੇ ਵਿਚ ਸਿਹਤ ਵਿਭਾਗ ਦੇ ਮਲਟੀਪਰਪਜ਼ ਸਿਹਤ ਵਰਕਰਾਂ ਅਤੇ ਆਸ਼ਾ ਵਰਕਰਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਘਰ-ਘਰ ਜਾ ਕੇ ਯੋਗ ਜੋੜਿਆਂ ਨਾਲ ਸੰਪਰਕ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਪਰਿਵਾਰ ਭਲਾਈ ਦੇ ਸਥਾਈ ਤੇ ਅਸਥਾਈ ਤਰੀਕਿਆਂ ਬਾਰੇ ਜਾਗਰੂਕ ਕਰਕੇ ਲੋੜੀਂਦੇ ਅਸਥਾਈ ਸਾਧਨ ਉਨ੍ਹਾਂ ਦੇ ਘਰਾਂ ਅੰਦਰ ਹੀ ਮੁਹਇਆ ਕਰਵਾਏ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਰਵਾਰ ਨੂੰ ਸੀਮਤ ਰੱਖਣ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 11 ਤੋਂ 24 ਜੁਲਾਈ ਤੱਕ ਪਰਿਵਾਰ ਭਲਾਈ ਸੰਬੰਧੀ ਜਾਗਰੂਕਤਾ ਕੈਂਪ ਲਗਾਏ ਜਾਣਗੇ ਇਨ੍ਹਾਂ ਕੈਂਪਾਂ ਵਿਚ ਯੋਗ ਜੋੜਿਆਂ ਨੂੰ ਪ੍ਰੇਰਿਤ ਕਰਕੇ ਲਿਆਂਦਾ ਜਾਵੇਗਾ ਜਿੱਥੇ ਉਨ੍ਹਾਂ ਨੂੰ ਪਰਿਵਾਰ ਭਲਾਈ ਦੇ ਕੱਚੇ ਅਤੇ ਪੱਕੇ ਤਰੀਕੇ ਅਪਨਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਇਹਨਾਂ ਕੈਂਪਾਂ ਵਿੱਚ ਆਮ ਲੋਕਾਂ ਨੂੰ ਵਿਆਹ ਲੇਟ ਕਰਵਾਉਣ, ਦੋ ਬਚਿਆਂ ਵਿੱਚ ਅੰਤਰ ਰੱਖਣ ਅਤੇ ਸਿਹਤ ਸੰਬੰਧੀ ਜਾਗਰੂਕ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪਖਵਾੜੇ ਦੌਰਾਨ ਚਾਹਵਾਨ ਮਰਦਾਂ ਦੀ ਨਸਬੰਦੀ ਅਤੇ ਔਰਤਾਂ ਦੇ ਨਲਬੰਦੀ ਆਪਰੇਸ਼ਨ ਵੀ ਕੀਤੇ ਜਾਣਗੇ। ਉਨ੍ਹਾਂ ਆਮ ਲੋਕਾਂ ਨੂੰ ਇਸ ਪਖਵਾੜੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ।
seculartvindia
Author: seculartvindia

Leave a Comment

Voting poll

[democracy id="1"]

latest news