February 4, 2026 5:10 am

ਵੋਟ ਬੈਂਕ ਦੀ ਰਾਜਨੀਤੀ ਲਈ ਸਨਾਤਨ ਧਰਮ ਦਾ ਅਪਮਾਨ ਕੀਤਾ: ਅਮਿਤ ਸ਼ਾਹ

Share:

ਡੂੰਗਰਪੁਰ, 3 ਸਤੰਬਰ/ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦੇ ਪੁੱਤਰ ਉਦੈਨਿਧੀ ਸਟਾਲਿਨ ਦੀ ਟਿੱਪਣੀ ’ਤੇ ਵਿਵਾਦ ਵਿਚਾਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਵੋਟ ਬੈਂਕ ਦੀ ਰਾਜਨੀਤੀ ਤੇ ਤੁਸ਼ਟੀਕਰਨ ਲਈ ਸਨਾਤਨ ਧਰਮ ਦਾ ਅਪਮਾਨ ਕੀਤਾ ਗਿਆ ਹੈ। ਸ਼ਾਹ ਨੇ ਕਿਹਾ ਕਿ ਤਾਮਿਲਨਾਡੂ ਦੇ ਮੁੱਖ ਮੰਤਰੀ ਦਾ ਪੁੱਤਰ ਕਹਿ ਰਿਹਾ ਹੈ ਕਿ ਸਨਾਤਨ ਧਰਮ ਨੂੰ ਖ਼ਤਮ ਕਰ ਦੇਣਾ ਚਾਹੀਦਾ ਹੈ। ਭਾਜਪਾ ਦੀ ਦੂਜੀ ਪਰਿਵਰਤਨ ਸੰਕਲਪ ਯਾਤਰਾ ਦੀ ਸ਼ੁਰੂਆਤ ਮੌਕੇ ਡੂੰਗਰਪੁਰ ਦੇ ਬੈਣੇਸ਼ਵਰ ਧਾਮ ਵਿੱਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼ਾਹ ਨੇ ਇੰਡੀਆ ਗੱਠਜੋੜ ਨੂੰ ਘਮੰਡੀ ਦੱਸਦੇ ਹੋਏ ਕਿਹਾ ਕਿ ਇਹ ਗੱਠਜੋੜ ਵੋਟ ਬੈਂਕ ਦੀ ਰਾਜਨੀਤੀ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ ਪਰ ਉਹ ਜਿੰਨਾ ਸਨਾਤਨ ਧਰਮ ਖ਼ਿਲਾਫ਼ ਗੱਲ ਕਰਨਗੇ, ਓਨਾ ਹੀ ਘੱਟ ਨਜ਼ਰ ਆਉਣਗੇ। -ਪੀਟੀਆਈ

seculartvindia
Author: seculartvindia

Leave a Comment

Voting poll

What does "money" mean to you?
  • Add your answer

latest news