
ਹੁਸਿ਼ਆਰਪੁਰ, 21 ਮਈ (ਤਰਸੇਮ ਦੀਵਾਨਾ)- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਰਵਪੱਖੀ ਮਿਆਰੀ ਸਿੱਖਿਆ ਦੇਣ ਦੇ ਟੀਚੇ ਨੂੰ ਪੂਰਾ ਕਰਨ ਲਈ ਸਿੱਖਿਆ ਵਿਭਾਗ ਦੇ ਹੁਕਮਾਂ ਅਤੇ ਜਿ਼ਲ੍ਹਾ ਸਿੱਖਿਆ ਅਫਸਰ ਹਰਭਗਵੰਤ ਸਿੰਘ ਅਤੇ ਪ੍ਰਿੰਸੀਪਲ ਸੁਰਜੀਤ ਸਿੰਘ ਦੀ ਯੋਗ ਅਗਵਾਈ ’ਚ ਸਕੂਲ ਆਫ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਦਾ ਰਿਆਤ ਬਾਹਰਾ ਕਾਲਜ ਹੁਸਿ਼ਆਰਪੁਰ ਵਿਖੇ ਵਿੱਦਿਅਕ ਟੂਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ’ਚ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੀ ਭਾਵਨਾ ਪੈਦਾ ਕਰਨ ਲਈ ਇਹ ਵਿੱਦਿਅਕ ਟੂਰ ਲਗਵਾਇਆ ਗਿਆ, ਜਿਸ ’ਚ ਵਿਦਿਆਰਥੀਆਂ ਨੇ 12ਵੀਂ ਜਮਾਤ ਤੋਂ ਬਾਅਦ ਵੱਖ-ਵੱਖ ਕੋਰਸਾਂ ਦੀ ਜਾਣਕਾਰੀ ਪ੍ਰਾਪਤ ਕੀਤੀ, ਜਿਹੜੀ ਕਿ ਵਿਦਿਆਰਥੀਆਂ ਲਈ ਬਹੁਤ ਲਾਹੇਬੰਦ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਸਕੂਲ ’ਚ ਵਿਦਿਆਰਥੀਆਂ ਨੂੰ ਸਰਵਪੱਖੀ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਮੌਕੇ ਜਸਵਿੰਦਰ ਸਿੰਘ ਸਹੋਤਾ, ਵਰਿੰਦਰ ਸਿੰਘ, ਸੰਦੀਪ ਕੁਮਾਰ, ਕਮਲਜੀਤ ਸਿੰਘ, ਮੌਨਿਕਾ ਕੌਸ਼ਲ, ਸ਼ਮਾ ਨੰਦਾ, ਸਤਪਾਲ ਆਦਿ ਹਾਜਰ ਸਨ।
ਕੈਪਸ਼ਨ- ਵਿੱਦਿਅਕ ਟੂਰ ’ਤੇ ਜਾ ਰਹੇ ਵਿਦਿਆਰਥੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਪ੍ਰਿੰਸੀਪਲ ਸੁਰਜੀਤ ਸਿੰਘ ਅਤੇ ਸਟਾਫ।