August 25, 2026 4:56 am

ਸਚਿਨ ਪਾਇਲਟ ਨੇ ਭਾਜਪਾ ਦੀ ਸੱਤਾ ਦੌਰਾਨ ਹੋਏ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਦੀ ਮੰਗ ਦੁਹਰਾਈ

Share:

ਜੈਪੁਰ, 23 ਅਪਰੈਲ/ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਅੱਜ ਇਥੇ ਕਿਹਾ ਕਿ ਉਹ ਆਪਣੀ ਹੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰੱਖੇਗਾ ਤਾਂ ਕਿ ਭਾਜਪਾ ਦੀ ਸਰਕਾਰ ਦੌਰਾਨ ਸੂਬੇ ਵਿੱਚ ਹੋਏ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾਈ ਕਾਂਗਰਸ ਸਰਕਾਰ ਖ਼ਿਲਾਫ਼ ਚੁੱਕੇ ਗਏ ਕਦਮ ਤੋਂ ਉਹ ਪਿੱਛੇ ਨਹੀਂ ਹਟੇਗਾ ਅਤੇ ਸਰਕਾਰ ਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ ਭਾਜਪਾ ਦੇ ਰਾਜ ਦੌਰਾਨ ਹੋਏ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 11 ਅਪਰੈਲ ਨੂੰ ਪੂਰਾ ਦਿਨ ਕੀਤੀ ਗਈ ਭੁੱਖ ਹੜਤਾਲ ਦੇ ਬਾਵਜੂਦ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।-ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news