February 22, 2026 10:07 am

ਸਰਕਾਰੀ ਵਿਭਾਗਾਂ ’ਚ ਲੋਕਾਂ ਦੀ ਖੱਜਲ ਖੁਆਰੀ ਨੂੰ ਖ਼ਤਮ ਕਰਨ ਲਈ ਪ੍ਰਸ਼ਾਸਨ ਵਚਨਬੱਧ: ਜਤਿੰਦਰ ਜੋਰਵਾਲ

Share:

ਦਲਜੀਤ ਕੌਰ/ਸੰਗਰੂਰ, 20 ਅਪ੍ਰੈਲ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਦਿਆਂ ਜਨਤਕ ਸ਼ਿਕਾਇਤ ਨਿਵਾਰਨ ਪ੍ਰਣਾਲੀ (ਪੀ.ਜੀ.ਆਰ.ਐਸ) ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਸਰਕਾਰੀ ਦਫ਼ਤਰ ਵਿੱਚ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਤੋਂ ਬਚਾਉਣ ਲਈ ਇਹ ਯਕੀਨੀ ਹੈ ਕਿ ਵਿਭਾਗੀ ਪੱਧਰ ’ਤੇ ਪ੍ਰਾਪਤ ਹੋਣ ਵਾਲੇ ਬਿਨੈ ਪੱਤਰਾਂ ਤੇ ਸ਼ਿਕਾਇਤਾਂ ਨੂੰ ਤਰਜੀਹੀ ਆਧਾਰ ’ਤੇ ਹੱਲ ਕਰਨ ਲਈ ਢੁਕਵੇਂ ਕਦਮ ਪੁੱਟੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਨੂੰ ਬੇਲੋੜੀ ਖੱਜਲ ਖੁਆਰੀ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਆਸ਼ੇ ਦੀ ਪੂਰਤੀ ਹਿੱਤ ਹਰ ਵਿਭਾਗ ਦੇ ਪੱਧਰ ’ਤੇ ਇੱਕ ਨੋਡਲ ਅਧਿਕਾਰੀ ਦੀ ਤਾਇਨਾਤੀ ਕੀਤੀ ਜਾਵੇ ਜੋ ਪੋਰਟਲ ਰਾਹੀਂ ਪ੍ਰਾਪਤ ਹੋਣ ਵਾਲੀ ਸ਼ਿਕਾਇਤ ਦੇ ਯੋਗ ਨਿਪਟਾਰੇ ਲਈ ਤੱਥ ਆਧਾਰਿਤ ਜਾਣਕਾਰੀ ਰੱਖਦਾ ਹੋਵੇ ਅਤੇ ਪੀਜੀਆਰਐਸ ਦੀ ਸਮਾਂ ਸੀਮਾ ਮੁਤਾਬਕ ਕਾਰਵਾਈ ਅਮਲ ਵਿੱਚ ਲਿਆ ਸਕੇ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਿਛਲੇ ਮਹੀਨੇ ਸਥਾਪਤ ਕੀਤੇ ਗਏ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਵਿੱਚ ਆਨਲਾਈਨ ਜਾਂ ਆਫ਼ਲਾਈਨ ਪ੍ਰਣਾਲੀ ਰਾਹੀਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਸਬੰਧਤ ਵਿਭਾਗਾਂ ਵਿੱਚ ਤਬਦੀਲ ਕੀਤਾ ਜਾਂਦਾ ਹੈ ਅਤੇ ਵਿਭਾਗੀ ਮੁਖੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਯੋਗ ਨਿਪਟਾਰੇ ਲਈ ਨਾਗਰਿਕਾਂ ਨੂੰ ਨਿਰੋਲ ਮੈਰਿਟ ਦੇ ਆਧਾਰ ’ਤੇ ਸਮਾਂਬੱਧ, ਪਾਰਦਰਸ਼ੀ ਤੇ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਪੂਰੀ ਦ੍ਰਿੜਤਾ ਨਾਲ ਕੰਮ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਕੰਮਕਾਜ ਪ੍ਰਤੀ ਲੋਕਾਂ ਦੇ ਇਤਬਾਰ ਨੂੰ ਵਧੇਰੇ ਪਰਪੱਕ ਕਰਨ ਦੀ ਲੋੜ ਹੈ ਅਤੇ ਇਹ ਤਾਂ ਹੀ ਸੰਭਵ ਹੈ ਜੇਕਰ ਨਾਗਰਿਕ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਹਾਸਲ ਹੋ ਸਕਣ। ਉਨ੍ਹਾਂ ਨੇ ਮੀਟਿੰਗ ਦੌਰਾਨ ਮਾਲ ਵਿਭਾਗ, ਸਿਹਤ ਵਿਭਾਗ, ਸਿੱਖਿਆ, ਵਿਕਾਸ ਕਾਰਜਾਂ ਨਾਲ ਸਬੰਧਤ ਵਿਭਾਗਾਂ, ਲੋਕ ਨਿਰਮਾਣ, ਸਿੰਜਾਈ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ। ਉਨ੍ਹਾਂ ਇਸ ਦੌਰਾਨ ਈ-ਸੇਵਾ ਕੇਂਦਰਾਂ ਬਾਰੇ ਵੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਿਸ ਵੱਲੋਂ ਪੀਜੀਆਰਐਸ ਪੋਰਟਲ ’ਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸ਼ਲਾਘਾ ਵੀ ਕੀਤੀ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ ਲਹਿਰਾ ਸੁਬਾ ਸਿੰਘ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਡੀ.ਐਸ.ਪੀ ਪਰਮਿੰਦਰ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news