February 4, 2026 5:20 pm

ਸਰਕਾਰ ਬਰੈਂਪਟਨ ’ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਰਸਾਉਂਦੀ ਝਾਕੀ ਕੱਢਣ ਦਾ ਮਾਮਲਾ ਕੈਨੇਡਾ ਕੋਲ ਚੁੱਕੇ: ਕਾਂਗਰਸ

Share:

ਨਵੀਂ ਦਿੱਲੀ, 8 ਜੂਨ/ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਨੂੰ ਦਰਸਾਉਣ ਵਾਲੀ ਕੈਨੇਡਾ ਵਿਚ ਕੱਢੀ ਕਥਿਤ ਝਾਕੀ ਦੀ ਨਿੰਦਾ ਕਰਦੇ ਹੋਏ ਕਾਂਗਰਸ ਨੇ ਅੱਜ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਮੁੱਦਾ ਕੈਨੇਡਾ ਕੋਲ ਜ਼ੋਰਦਾਰ ਢੰਗ ਨਾਲ ਉਠਾਉਣਾ ਚਾਹੀਦਾ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕਰਕੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਇਹ ਬੇਨਤੀ ਕੀਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕੈਨੇਡਾ ਦੇ ਬਰੈਂਪਟਨ ਵਿੱਚ ਖਾਲਿਸਤਾਨ ਦੇ ਸਮਰਥਕਾਂ ਨੇ ਹਾਲ ਹੀ ਵਿੱਚ ਇੰਦਰਾ ਗਾਂਧੀ ਦੇ ਕਤਲ ਨੂੰ ਦਰਸਾਉਂਦੀ ਝਾਕੀ ਕੱਢੀ। ਵੀਡੀਓ ਨੂੰ ਸਾਂਝਾ ਕਰਦੇ ਹੋਏ ਕਾਂਗਰਸ ਨੇਤਾ ਮਿਲਿੰਦ ਦੇਵੜਾ ਨੇ ਟਵੀਟ ਕੀਤਾ, ‘ਇੱਕ ਭਾਰਤੀ ਹੋਣ ਦੇ ਨਾਤੇ ਮੈਨੂੰ ਬਰੈਂਪਟਨ ’ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਨੂੰ ਦਰਸਾਉਂਦੀ ਝਾਕੀ ਕੱਢੀ ਗਈ ਤੇ ਇਹ ਪਰੇਡ ਪੰਜ ਕਿਲੋਮੀਟਰ ਲੰਬੀ ਸੀ।’

seculartvindia
Author: seculartvindia

Leave a Comment

Voting poll

What does "money" mean to you?
  • Add your answer

latest news