
ਟੋਰਾਂਟੋ, 13 ਅਗਸਤ (ਰਾਜ ਗੋਗਨਾ) ਬੀਤੀ ਰਾਤ ਇੱਥੇ ਕੁਝ ਖਾਲਿਸਤਾਨੀ ਸਮਰਥਕਾਂ ਨੇ ਸ਼ਨੀਵਾਰ ਦੀ ਅੱਧੀ ਰਾਤ ਨੂੰ ਸਰੀ( ਕੈਨੇਡਾ) ਦੇ ਇੱਕ ਮੰਦਰ ਵਿੱਚ ਭੰਨਤੋੜ ਕੀਤੀ ਅਤੇ ਅਤੇ ਉਹ ਮੰਦਰ ਦੇ ਮੁੱਖ ਗੇਟ ‘ਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਮੌਤ ‘ਤੇ ਜਨਮਤ ਸੰਗ੍ਰਹਿ ਦੇ ਪੋਸਟਰ ਚਿਪਕਾਏ ਗਏ, ਕੈਨੇਡਾ ਵਿੱਚ ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਹਿੰਦੂ ਮੰਦਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੁਝ ਖਾਲਿਸਤਾਨੀ ਸਮਰਥਕਾਂ ਨੇ ਸ਼ਨੀਵਾਰ ਦੀ ਅੱਧੀ ਰਾਤ ਨੂੰ ਸਰੀ ਦੇ ਇਕ ਮੰਦਰ ਵਿਚ ਭੰਨਤੋੜ ਕੀਤੀ ਅਤੇ ਭਾਰਤੀ ਭਾਈਚਾਰੇ ਵਿਚ ਡਰ ਪੈਦਾ ਕਰਨ ਲਈ ਮੰਦਰ ਦੇ ਮੁੱਖ ਗੇਟ ‘ਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਮੌਤ ‘ਤੇ ਜਨਮਤ ਸੰਗ੍ਰਹਿ ਦੇ ਪੋਸਟਰ ਵੀ ਚਿਪਕਾਏ।ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।ਮੁਲਜ਼ਮ ਦੀ ਇਹ ਹਰਕਤ ਮੰਦਰ ਦੀ ਇਮਾਰਤ ਵਿੱਚ ਲੱਗੇ ਸੀਸੀਟੀਵੀ ਵਿੱਚ ਵੀ ਰਿਕਾਰਡ ਹੋ ਗਈ। ਜਿਸ ‘ਚ ਦੋ ਲੋਕ ਮੰਦਰ ‘ਚ ਆਉਂਦੇ ਨਜ਼ਰ ਆ ਰਹੇ ਹਨ। ਦੋਵਾਂ ਨੇ ਆਪਣੇ ਚਿਹਰੇ ਛੁਪਾ ਲਏ ਹਨ। ਇਕ ਨੀਲੀ ਪੱਗ ਵਾਲੇ ਵਿਅਕਤੀ ਨੇ ਮੰਦਰ ਦੇ ਮੁੱਖ ਗੇਟ ‘ਤੇ ਖਾਲਿਸਤਾਨ ਰਾਏਸ਼ੁਮਾਰੀ ਦੇ ਪੋਸਟਰ ਲਗਾ ਦਿੱਤੇ, ਜਿਸ ਤੋਂ ਬਾਅਦ ਦੋਵੇਂਉੱਥੋਂ ਭੱਜ ਗਏ।