February 4, 2026 5:04 pm

ਸ਼ਹਿਰਾਂ ਦੇ ਨਾਮ ਰੱਖਣ ਦਾ ਅਧਿਕਾਰ ਸਰਕਾਰਾਂ ਕੋਲ: ਸੁਪਰੀਮ ਕੋਰਟ

Share:

ਨਵੀਂ ਦਿੱਲੀ, 5 ਅਪਰੈਲ/ਸੁਪਰੀਮ ਕੋਰਟ ਨੇ ਮਹਾਰਾਸ਼ਟਰ ਵਿੱਚ ਔਰੰਗਾਬਾਦ ਸ਼ਹਿਰ ਦਾ ਨਾਮ ਬਦਲ ਕੇ ਛਤਰਪਤੀ ਸੰਭਾਜੀ ਨਗਰ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸਵੀਕਾਰ ਕਰਨ ਤੋਂ ਅੱਜ ਇਨਕਾਰ ਕਰਦਿਆਂ ਕਿਹਾ ਕਿ ਇਹ ਮੁੱਦਾ ਸਰਕਾਰ ਦੇ ਜਮਹੂਰੀਅਤ ਦੇ ਦਾਇਰੇ ਵਿੱਚ ਆਉਂਦਾ ਹੈ। ਚੀਫ ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਜੇ ਬੀ ਪਾਰਦੀਵਾਲਾ ਦੀ ਬੈਂਚ ਨੇ ਇਹ ਵੀ ਉਲੇਖ ਕੀਤਾ ਕਿ ਇਹ ਵਿਸ਼ਾ ਬੰਬੇ ਹਾਈ ਕੋਰਟ ਕੋਲ ਵਿਚਾਰ ਅਧੀਨ ਹੈ। ਔਰੰਗਾਬਾਦ ਡਿਵੀਜ਼ਨਲ ਕਮਿਸ਼ਨਰ ਨੇ 4 ਮਾਰਚ 2020 ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਸੀ ਕਿ ਸ਼ਹਿਰ ਦਾ ਨਾਮ ਬਦਲ ਕੇ ਛਤਰਪਤੀ ਸੰਭਾਜੀ ਨਗਰ ਰੱਖਿਆ ਜਾਵੇਗਾ।-ਪੀਟੀਆਈ

seculartvindia
Author: seculartvindia

Leave a Comment

Voting poll

What does "money" mean to you?
  • Add your answer

latest news