August 24, 2026 4:55 am

ਸ਼੍ਰੋਮਣੀ ਕਮੇਟੀ ਨੇ ਖਾਲਸਾ ਰਾਜ ਦੇ ਝੰਡੇ ਨੂੰ ਖਾਲਿਸਤਾਨ ਦਾ ਝੰਡਾ ਦੱਸਣ ਵਾਲੇ ਪੁਲੀਸ ਅਧਿਕਾਰੀਆਂ ਅਤੇ ਮੀਡੀਆ ਚੈਨਲਾਂ ਨੂੰ ਕਾਨੂੰਨੀ ਨੋਟਿਸ ਭੇਜਿਆ

Share:

ਅੰਮ੍ਰਿਤਸਰ, 10 ਅਪਰੈਲ/ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਦੇ ਖਾਲਸਾ ਰਾਜ ਝੰਡੇ ਨੂੰ ਖਾਲਿਸਤਾਨ ਦਾ ਝੰਡਾ ਦੱਸਣ ਵਾਲੇ ਪੁਲੀਸ ਅਧਿਕਾਰੀਆਂ ਅਤੇ ਮੀਡੀਆ ਚੈਨਲਾਂ ਨੂੰ ਸ਼੍ਰੋਮਣੀ ਕਮੇਟੀ ਨੇ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਖ਼ੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਧਾਮੀ ਨੇ ਦੱਸਿਆ ਕਿ 10 ਮੀਡੀਆ ਅਦਾਰਿਆਂ, ਜਿਨ੍ਹਾਂ ਵਿੱਚ ਪੁਲੀਸ ਅਧਿਕਾਰੀ ਵੀ ਸ਼ਾਮਲ ਹੈ, ਨੂੰ ਇਹ ਨੋਟਿਸ ਭੇਜੇ ਹਨ।  ਆਸਾਮ ਵਿੱਚ ਡਿਬਰੂਗੜ੍ਹ ਵਿਖੇ ਗਏ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਮਾਹਿਰਾਂ ਦੀ ਟੀਮ ਨੇ ਕੌਮੀ ਸੁਰੱਖਿਆ ਐਕਟ ਹੇਠ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਕਾਨੂੰਨੀ ਚਾਰਾਜੋਈ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੌਮੀ ਸੁਰੱਖਿਆ ਐਕਟ ਹੇਠ ਨੌਂ ਸਿੱਖ ਨੌਜਵਾਨ ਗ੍ਰਿਫ਼ਤਾਰ ਹਨ। ਬੰਦੀ ਸਿੱਖਾਂ ਦੀ ਰਿਹਾਈ ਵਾਸਤੇ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ ਖਾਲਸਾ ਸਾਜਨਾ ਦਿਵਸ ਮੌਕੇ ਸਮਾਪਤ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ 25 ਲੱਖ ਲੋਕਾਂ ਵੱਲੋਂ ਇਸ ਸਬੰਧੀ ਫਾਰਮਾਂ ਤੇ ਦਸਤਖ਼ਤ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਤੋਂ ਬਾਅਦ ਇਹ ਫਾਰਮ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ।

seculartvindia
Author: seculartvindia

Leave a Comment

Voting poll

[democracy id="1"]

latest news