April 11, 2026 1:21 pm

ਸਾਨੂੰ ਸ਼ਰੀਰਕ ਕਸਰਤ ਅਤੇ ਆਪਣੀਆਂ ਖਾਣ ਪੀਣ ਦੀਆਂ ਆਦਤਾਂ ਵਿਚ ਸੁਧਾਰ ਕਰਨ ਦੀ ਲੋੜ ਹੈ : ਕਾਰਜ਼ਕਾਰੀ ਸਿਵਲ ਸਰਜਨ ਡਾ ਪਵਨ ਕੁਮਾਰ

Share:

ਹੁਸ਼ਿਆਰਪੁਰ 6 ਅਪ੍ਰੈਲ (ਤਰਸੇਮ ਦੀਵਾਨਾ )  ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜਕਾਰੀ ਸਿਵਲ ਸਰਜਨ ਡਾ ਪਵਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਨਰਸਿੰਗ ਸਕੂਲ ਸਿਵਲ ਹਸਪਤਾਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਡਾ ਪਵਨ ਕੁਮਾਰ ਨੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਦਾ ਇਸ ਵਰ੍ਹੇ ਦਾ ਥੀਮ ਹੈ ਹੈਲਥ ਫ਼ਾਰ ਆਲ ਭਾਵ ਸਿਹਤ ਸਭ ਲਈ। ਜਿਸ ਦਾ ਮਕਸਦ ਵੱਖ ਵੱਖ ਸਿਹਤ ਵਿਸ਼ਿਆਂ ਤੇ ਜਾਗਰੂਕਤਾ ਪੈਦਾ ਕਰਨਾ ਅਤੇ ਸਾਰਿਆਂ ਨੂੰ ਇਕਸਾਰ ਬਿਨਾ ਕਿਸੇ ਭੇਦ ਭਾਵ ਦੇ ਸਿਹਤ  ਸਹੂਲਤਾਂ ਪ੍ਰਦਾਨ ਕਰਨਾ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਜਿਸ ਤਰ੍ਹਾਂ ਦੇ ਵਾਤਾਵਰਨ ਵਿਚ ਅਸੀਂ ਰਹਿ ਰਹੇ ਹਾਂ, ਸਾਨੂੰ ਆਪਣੀ ਸਿਹਤ ਪ੍ਰਤੀ ਬਹੁਤ ਜਾਗਰੂਕ ਹੋਣ ਦੀ ਲੋੜ ਹੈ। ਸਾਨੂੰ ਸ਼ਰੀਰਕ ਕਸਰਤ ਅਤੇ ਆਪਣੀਆਂ ਖਾਣ ਪੀਣ ਦੀਆਂ ਆਦਤਾਂ ਵਿਚ ਸੁਧਾਰ ਕਰਨ ਦੀ ਲੋੜ ਹੈ।  ਅੱਜ ਦੇ ਦਿਨ ਨੂੰ ਫਿਜ਼ੀਕਲ ਐਕਟੀਵਿਟੀ ਦਿਵਸ ਦੇ ਤੌਰ ਤੇ ਵੀ ਮਨਾਇਆ ਜਾਂਦਾ ਹੈ। ਸ਼ਰੀਰਕ ਤੰਦਰੁਸਤੀ ਲਈ ਰੋਜ਼ਾਨਾ 30 ਤੋਂ 40 ਮਿੰਟ ਸੈਰ ਅਤੇ ਕਸਰਤ ਕਰਨੀ ਚਾਹੀਦੀ ਹੈ। ਸਕੂਟਰ ਕਾਰ ਦੀ ਬਜਾਏ ਸਾਈਕਲ ਦੀ ਵਰਤੋਂ ਕਰਨੀ ਚਾਹੀਦੀ ਹੈ। ਲਿਫਟ ਦੀ ਥਾਂ ਪੌੜੀਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਉਹਨਾ ਕਿਹਾ ਕਿ ਯੋਗਾ ਅਤੇ ਧਿਆਨ ਨਾਲ ਮਾਨਸਿਕ ਤਣਾਅ ਨੂੰ ਘੱਟ ਕੀਤਾ ਜਾ ਸਕਦਾ। ਫਾਸਟ ਫ਼ੂਡ ਦੀ ਜਗ੍ਹਾ  ਹਰੀਆਂ ਸਬਜ਼ੀਆਂ ਫਲ ਅਤੇ ਘਰ ਦਾ ਬਣਿਆ ਖਾਣਾ ਸਿਹਤ ਲਈ  ਲਾਹੇਵੰਦ ਹੈ। ਚੰਗੀ ਸਿਹਤ ਲਈ ਆਪਣੇ ਭਾਰ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਨੂੰ ਕਾਬੂ ਚ ਰੱਖਣਾ ਚਾਹੀਦਾ ਹੈ ਅਤੇ ਇਸ ਨਿਯਮਤ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਨਮਕ ਚੀਨੀ, ਤਲੀਆਂ ਵਸਤਾਂ ਦੀ ਵਰਤੋਂ ਘੱਟ ਤੋਂ ਘੱਟ ਕਰੋ। ਤੰਬਾਕੂ, ਸਿਗਰੇਟ, ਸ਼ਰਾਬ ਤੋਂ ਪਰਹੇਜ਼ ਰੱਖੋ। ਡਾਕਟਰ ਵਲੋਂ ਦੱਸੀ ਗਈ ਦਵਾਈ ਨੂੰ ਮਰਜ਼ੀ ਨਾਲ ਨਾ ਛੱਡੋ ਤੇ ਨਾ ਹੀ ਨਾਗਾ ਪਾਵੋ। ਸਿਹਤਮੰਦ ਰਹਿਣ ਲਈ ਪੌਸ਼ਟਿਕ ਸੰਤੁਲਿਤ ਭੋਜਨ ਕਰੋ। ਕੇਵਲ ਸ਼ਰੀਰਕ ਪੱਖੋਂ ਸਿਹਤਮੰਦ ਹੋਣਾ ਸਿਹਤ ਦੀ ਪਰਿਭਾਸ਼ਾ ਨਹੀਂ ਸਗੋਂ ਇਸ ਦੇ ਨਾਲ ਨਾਲ ਮਾਨਸਿਕ ਅਤੇ ਸਮਾਜਿਕ ਤੌਰ ਤੇ ਵੀ ਸਿਹਤਮੰਦ ਹੋਣਾ ਜਰੂਰੀ ਹੈ। ਇਸ ਮੌਕੇ ਨਰਸਿੰਗ ਵਿਦਿਆਰਥਣ ਪ੍ਰਭਪ੍ਰੀਤ ਕੌਰ ਅਤੇ ਪਾਇਲ ਨੇ ਸੰਬੰਧਿਤ ਵਿਸ਼ੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸੁਸ਼ਮਾ ਨੇ ਪੋਸਟਰ ਬਣਾਇਆ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news