September 19, 2026 10:46 pm

ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਡਮਾਣਾ ਦੀ ਦੇਖ ਹੇਠ ਪੀ.ਸੀ. ਪੀ.ਐਨ.ਡੀ.ਟੀ. ਜਿਲਾ ਸਲਾਹਕਾਰ ਕਮੇਟੀ ਦੀ ਹੋਈ  ਮੀਟਿੰਗ 

Share:

ਹੁਸ਼ਿਆਰਪੁਰ 29 ਮਈ  (ਤਰਸੇਮ ਦੀਵਾਨਾ ) ਪੀ.ਸੀ. ਪੀ.ਐਨ.ਡੀ.ਟੀ. ਜਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਕਮ ਜਿਲ੍ਹਾ ਐਪਰੋਪ੍ਰੀਏਟ ਅਥਾਰਟੀ ਪੀਸੀ.ਪੀ.ਐਨ.ਡੀ.ਟੀ ਐਕਟ ਡਾ.ਬਲਵਿੰਦਰ ਕੁਮਾਰ ਡਮਾਣਾ ਦੀ ਰਹਿਨੁਮਾਈ ਹੇਠ ਦਫਤਰ ਸਿਵਲ ਸਰਜਨ ਵਿਖੇ ਆਯੋਜਿਤ ਕੀਤੀ ਗਈ। ਕਮੇਟੀ ਮੈਂਬਰਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਡਾ.ਬਲਵਿੰਦਰ ਕੁਮਾਰ ਨੇ ਦੱਸਿਆ ਕਿ ਜਿਲ੍ਹੇ ਵਿਚ ਪੀ.ਸੀ ਐਂਡ.ਪੀ.ਐਨ ਡੀ.ਟੀ.ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਗਿਆ ਹੈ ਤੇ ਕਿਸੇ ਨੂੰ ਵੀ ਇਸ ਐਕਟ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਿਲੇ ਦੇ ਸਾਰੇ ਸਕੈਨਿੰਗ ਸੈਂਟਰਾਂ ਦੀ ਐਕਟ ਦੇ ਨਿਯਮਾਂ ਅਨੁਸਾਰ ਨਿਯਮਿਤ ਇੰਨਸਪੈਕਸ਼ਨ ਕੀਤੀ ਜਾਂਦੀ ਹੈ ਤੇ ਸਕੈਨਿੰਗ ਸੈਂਟਰਾਂ ਦਾ ਰਿਕਾਰਡ ਰੱਖਿਆ ਜਾਂਦਾ ਹੈ। ਇਸ ਮੌਕੇ ‘ਤੇ ਪੀ.ਐਨ.ਡੀ.ਟੀ. ਕੋਆਰਡੀਨੇਟਰ ਅਭੈ ਮੋਹਨ ਵਲੋਂ ਸਲਾਹਕਾਰ ਕਮੇਟੀ ਦੇ ਮੈਂਬਰਾਨ ਨੂੰ ਐਕਟ ਅਨੁਸਾਰ ਕੀਤੀਆਂ ਗਈਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਜਿਲੇ ਦੇ ਸਾਰੇ ਸਕੈਨਿੰਗ ਸੈਂਟਰਾਂ ਦੀਆਂ ਰਜਿਸਟ੍ਰੇਸ਼ਨਾਂ ਅਤੇ ਰਿਨਿਯੂਅਲ ਪੀ ਸੀ ਐਂਡ ਪੀ.ਐਨ.ਡੀ.ਟੀ. ਐਕਟ ਅਨੁਸਾਰ ਹੀ ਕੀਤੀਆਂ ਗਈਆਂ ਹਨ। ਇਸ ਦੌਰਾਨ ਕਈ ਹੋਰ ਅਹਿਮ ਮੁੱਦਿਆਂ ਤੇ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਵਿੱਚ ਐਡਵਾਈਜ਼ਰੀ ਕਮੇਟੀ ਦੇ ਮੈਂਬਰਾਂ ਵਿੱਚ ਕਾਰਜਕਾਰੀ ਜਿਲ੍ਹਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਡਾ ਸੁਦੇਸ਼ ਰਾਜਨ, ਮੈਡੀਕਲ ਸਪੈਸ਼ਲਿਸਟ ਡਾ ਸਰਬਜੀਤ ਸਿੰਘ , ਹਾਜਰ ਸਨ ।

seculartvindia
Author: seculartvindia

Leave a Comment

Voting poll

[democracy id="1"]

latest news