February 4, 2026 2:22 pm

ਸਿਵਲ ਸਰਜਨ ਨੇ ਸਿਵਲ ਹਸਪਤਾਲ ਵਿਖੇ ਕੋਵਿਡ ਪ੍ਰਬੰਧਾਂ ਦਾ ਲਿਆ ਜਾਇਜ਼ਾ

Share:

ਦਲਜੀਤ ਕੌਰ/ਸੰਗਰੂਰ, 19 ਅਪ੍ਰੈਲ, 2023: ਦੇਸ਼ ਦੇ ਕੁੱਝ ਹਿੱਸਿਆਂ ਵਿਚ ਕੋਵਿਡ ਪਾਜ਼ਿਟਿਵ ਕੇਸਾਂ ਵਿਚ ਹੋ ਰਹੇ ਵਾਧੇ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਕੋਵਿਡ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ ਸਗੋਂ ਇਸ ਤੋਂ ਬਚਾਅ ਲਈ ਸਰਕਾਰ ਵੱਲੋਂ ਸਮੇਂ ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ।
ਸਿਵਲ ਸਰਜਨ ਨੇ ਕਿਹਾ ਕਿ ਹਾਲਾਂਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੁਆਰਾ ਕੋਵਿਡ ਨੂੰ ਕਾਫ਼ੀ ਹੱਦ ਤਕ ਕਾਬੂ ਕਰ ਲਿਆ ਗਿਆ ਹੈ ਤੇ ਜ਼ਿਲ੍ਹੇ ਵਿੱਚ 19 ਕੋਵਿਡ ਪਾਜ਼ਿਟਵ ਮਾਮਲੇ ਹਨ ਪਰ ਇਸ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਨੂੰ ਵੀ ਅਪਣੀ ਜ਼ਿੰਮੇਵਾਰੀ ਸਮਝਦਿਆਂ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਮਾਸਕ ਪਾਉਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਕੋਵਿਡ ਨੂੰ ਰੋਕਣ ਦੇ ਬੁਨਿਆਦੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਭੀੜ ਵਾਲੀਆਂ ਥਾਵਾਂ ਜਿਵੇਂ ਜਨਤਕ ਬੱਸਾਂ, ਟੈਕਸੀਆਂ, ਸਿਨੇਮਾ ਹਾਲ, ਖ਼ਰੀਦਦਾਰੀ ਕੇਂਦਰਾਂ, ਦੁਕਾਨਾਂ ਤੇ ਹਸਪਤਾਲ ਵਿਖੇ ਜਾਣ ਸਮੇਂ ਮਾਸਕ ਪਾਇਆ ਜਾਵੇ।
ਸਿਵਲ ਸਰਜਨ ਨੇ ਕਿਹਾ ਕਿ ਸਿਵਲ ਹਸਪਤਾਲ ਵਿਖੇ ਕੋਵਿਡ ਮਰੀਜ਼ਾਂ ਲਈ ਵੱਖਰਾ ਵਾਰਡ ਸਥਾਪਤ ਕਰ ਲਿਆ ਗਿਆ ਹੈ ਤੇ ਆਕਸੀਜਨ ਸਮੇਤ ਦਵਾਈਆਂ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕੋਵਿਡ ਕੇਸਾਂ ਵਿਚ ਵਾਧੇ ਕਾਰਨ ਜ਼ਿਲ੍ਹੇ ਵਿਚ ਕੋਵਿਡ ਸੈਂਪਲਿੰਗ ਦਾ ਕੰਮ ਤੇਜ਼ ਵੀ ਕਰ ਦਿਤਾ ਗਿਆ ਹੈ। ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਲਗਾਤਾਰ ਖੰਘ, ਜ਼ੁਕਾਮ, ਗਲਾ ਖ਼ਰਾਬ ਜਾਂ ਬੁਖ਼ਾਰ ਹੈ ਤਾਂ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਦੀ ਸਲਾਹ ਜ਼ਰੂਰ ਲਈ ਜਾਵੇ ਅਤੇ ਕੋਵਿਡ ਦੀ ਜਾਂਚ ਕਰਵਾਈ ਜਾਵੇ।
ਸਿਵਲ ਸਰਜਨ ਨੇ ਦੁਹਰਾਇਆ ਕਿ ਇਸ ਬੀਮਾਰੀ ਤੋਂ ਬਚਾਅ ਲਈ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿੰਗਲਾ, ਜ਼ਿਲ੍ਹਾ ਸਿਹਤ ਅਫਸਰ ਡਾ. ਬਲਜੀਤ ਸਿੰਘ, ਐੱਸ.ਐੱਮ.ਓ. ਡਾ. ਕ੍ਰਿਪਾਲ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਓਪਾਸਨਾ ਬਿੰਦਰਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਲਜਿੰਦਰ ਸਿੰਘ ਤੇ ਸਰੋਜ ਰਾਣੀ ਹਾਜ਼ਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news