February 4, 2026 8:18 pm

ਸਿਹਤ ਵਿਭਾਗ ਬੀਮਾਰੀਆਂ ਤੋ ਬਚਾਅ ਲਈ ਸਮੇਂ ਸਮੇਂ ਤੇ  ਲੋਕਾਂ ਨੂੰ ਸੁਚੇਤ ਕਰਦਾ ਰਹਿੰਦਾ ਹੈ : ਸਿਵਲ ਸਰਜਨ ਡਾ ਬਲਵਿੰਦਰ ਕੁਮਾਰ

Share:

ਹੁਸ਼ਿਆਰਪੁਰ 7 ਜੂਨ  ( ਤਰਸੇਮ ਦੀਵਾਨਾ ) ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਦੇ ਐਂਟੀ ਲਾਰਵਾ ਵਿੰਗ ਵਲੋਂ ਜਾਗਰੂਕਤਾ ਗਤੀਵਿਧੀਆਂ ਤੇਜ ਕਰ ਦਿੱਤੀਆਂ ਹਨ। ਗਰਮੀਆਂ ਅਤੇ ਬਰਸਾਤ ਦੇ ਮੌਸਮ ਦੀ ਆਮਦ ਸ਼ੁਰੂ ਹੁੰਦਿਆਂ ਹੀ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ ਚਿਕਨਗੂਣੀਆ ਦੇ ਮਰੀਜ਼ਾਂ ਦੀ ਗਿਣਤੀ ਵੀ ਵਧਣੀ ਸ਼ੁਰੂ ਹੋ ਜਾਂਦੀ ਹੈ। ਸਿਹਤ ਵਿਭਾਗ ਇਨਾਂ ਬੀਮਾਰੀਆਂ ਦੇ ਬਚਾਅ ਲਈ ਸਮੇਂ ਸਮੇਂ ਤੇ ਜਾਗਰੂਕ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸੁਚੇਤ ਕਰਦਾ ਰਹਿੰਦਾ ਹੈ। ਇਸੇ ਲੜੀ ਤਹਿਤ ਸਿਹਤ ਵਿਭਾਗ ਦੇ ਐਂਟੀ ਲਾਰਵਾ ਵਿੰਗ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਘਰ ਘਰ ਵਿਜ਼ਿਟ  ਦੌਰਾਨ ਕੂਲਰ, ਗਮਲੇ, ਛੱਤਾਂ ਤੇ ਪਿਆ ਸਮਾਨ, ਫਰਿਜ ਦੀ ਟਰੇਅ ਆਦਿ ਵਿੱਚ ਜਮਾ ਪਾਣੀ ਨੂੰ ਨਸ਼ਟ ਕਰਵਾਕੇ, ਪੂਰੀ ਤਰ੍ਹਾਂ  ਖੁਸ਼ਕ (ਡਰਾਈ) ਰੱਖਣ ਲਈ ਕਿਹਾ ਜਾਦਾ ਹੈ ਤਾਂ ਜੋ ਇਹ ਬਿਮਾਰੀਆਂ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਖਤਮ ਕੀਤਾ ਜਾਂਦਾ ਜਾ ਸਕੇ। ਜਾਣਕਾਰੀ ਸਾਂਝੀ ਕਰਦੇ ਹੋਏ ਜਿਲ੍ਹਾ ਐਪੀਡੈਮੋਲੋਜਿਸਟ ਨੇ ਦੱਸਿਆ ਕਿ ਸ਼ਹਿਰੀ ਖੇਤਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ 354 ਘਰਾਂ ਵਿੱਚ ਦਸਤਕ ਦੇਕੇ ਕੰਨਟੇਨਰ ਚੈਕ ਕੀਤੇ ਗਏ ਅਤੇ ਇਨਾਂ ਵਿੱਚੋ 27 ਕੰਨਟੇਨਰਾਂ ਵਿੱਚ ਲਾਰਵਾ ਪਾਇਆ ਗਿਆ ਜਿਸ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ। ਇਸ ਮੌਕੇ ਸਿਹਤ ਕਾਮਿਆਂ ਵਲੋਂ ਲੋਕਾਂ ਨੂੰ ਮਲੇਰੀਆਂ ਤੇ ਡੇਂਗੂ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ। ਮੱਛਰ ਦੇ ਕਟੱਣ ਤੋਂ ਬਚਾਅ ਲਈ ਦਿਨ ਵਿੱਚ ਪੂਰੀਆਂ ਬਾਹਾਂ ਦੇ ਕੱਪੜੇ ਪਹਿਨਣ, ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨ ਅਤੇ ਸਾਫ ਸਫਾਈ ਦਾ ਪੂਰਾ ਧਿਆਨ ਰੱਖਣ ਨਾਲ ਅਸੀਂ ਇਨਾਂ ਬੀਮਾਰੀਆਂ ਤੋਂ ਬੱਚ ਸਕਦੇਂ ਹਾਂ । ਉਨਾਂ ਸਮੂਹ  ਸ਼ਹਿਰ ਵਾਸੀਆਂ ਨੂੰ ਸਰਵੇ ਕਰ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news