February 4, 2026 2:22 pm

ਸਿਹਤ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ), ਭਵਾਨੀਗੜ੍ਹ ‘ਚ ਸੈਮੀਨਾਰ

Share:

ਦਲਜੀਤ ਕੌਰ/ਭਵਾਨੀਗੜ੍ਹ, 16 ਮਈ 2023: ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੀ ਦੇਖ ਰੇਖ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ, ਸੀ.ਐਚ. ਸੀ ਭਵਾਨੀਗੜ੍ਹ ਡਾ.ਮਹੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਭਵਾਨੀਗੜ੍ਹ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ), ਭਵਾਨੀਗੜ੍ਹ ਵਿਖੇ ਅੱਜ ਡੇਂਗੂ ਦਿਵਸ ਮੌਕੇ ਸੈਮੀਨਾਰ ਆਯੋਜਿਤ ਕੀਤਾ ਗਿਆ। ਐੱਸ.ਐੱਮ.ਓ. ਡਾ. ਮਹੇਸ਼ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਵਿਚ ਫੀਲਡ ਸਟਾਫ ਵਲੋਂ ਸਕੂਲੀ ਵਿਦਿਆਰਥੀਆਂ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ।
ਸਿਹਤ ਸੁਪਰਵਾਇਜ਼ਰ ਸ੍ਰੀ ਕਾਕਾ ਰਾਮ ਅਤੇ ਬੀ.ਈ.ਈ ਸ੍ਰੀ ਗੁਰਵਿੰਦਰ ਸਿੰਘ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਡੇਂਗੂ ਤੋ ਬਚਣ ਲਈ ਵਿਸਤਾਰ ਨਾਲ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਡੇਂਗੂ ਬੁਖਾਰ ਨਾਲ ਵਿਅਕਤੀ ਦਾ ਸ਼ਰੀਰ ਦੁੱਖਦਾ ਹੈ, ਤੇਜ਼ ਬੁਖਾਰ ਹੁੰਦਾ ਹੈ, ਅੱਖਾਂ ਦੇ ਪਿਛਲੇ ਪਾਸੇ ਦਰਦਾਂ ਹੁੰਦੀਆਂ ਹਨ, ਕਿਸੇ-ਕਿਸੇ ਦੇ ਸ਼ਰੀਰ ਉੱਤੇ ਲਾਲ ਨਿਸ਼ਾਨ ਪੈ ਜਾਂਦੇ ਹਨ ਅਤੇ ਖੂਨ ਵਹਿੰਦਾ ਹੈ, ਪਲੇਟਲੈਟ ਘੱਟ ਹੋ ਸਕਦੇ ਹਨ। ਉਨਾਂ ਕਿਹਾ ਡੇਂਗੂ ਪੀੜਤ ਮਰੀਜ਼ ਨੂੰ ਦਵਾਈਆਂ ਦੀ ਬਹੁਤ ਲੋੜ ਨਹੀਂ ਹੁੰਦੀ ਅਤੇ ਇਸ ਲਈ ਆਮ ਦਵਾਈ ਹੀ ਕਾਫੀ ਹੁੰਦੀ ਹੈ।
ਇਸ ਮੌਕੇ ਸ਼੍ਰੀ ਬਲਦੇਵ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਦੀ ਬਿਮਾਰੀ ਡੇਂਗੂ ਦੇ ਮੱਛਰ ਤੋਂ ਕੱਟਣ ਨਾਲ ਹੁੰਦਾ ਹੈ। ਉਨਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ। ਇਸ ਲਈ ਸਾਰਿਆਂ ਨੂੰ ਹਫਤੇ ਦੇ ਹਰੇਕ ਸੁੱਕਰਵਾਰ ਨੂੰ ਡੇਂਗੂ ਦੇ ਲਾਰਵੇ ਨੂੰ ਪੈਦਾ ਕਰਨ ਵਾਲੀ ਜਗਾ (ਜਿਵੇਂ ਕਿ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਭਾਂਡੇ ਆਦਿ) ਨੂੰ ਸਾਫ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਡੇਂਗੂ ਦੀ ਬਿਮਾਰੀ ਫੈਲ ਸਕਦੀ ਹੈ, ਇਸ ਲਈ ਸਾਰਿਆਂ ਨੂੰ ਇਸ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ। ਇਸ ਮੌਕੇ ਸ੍ਰੀ ਗੁਰਵਿੰਦਰ ਸਿੰਘ ( ਮ.ਪ.ਹ.ਵ ), ਸਕੂਲ ਦੇ ਪ੍ਰਿੰਸੀਪਲ ਸ੍ਰੀ ਬਲਵਿੰਦਰ ਸਿੰਘ ਬੋਪਾਰਾਏ ਅਤੇ ਅਧਿਆਪਕ ਮੌਜੂਦ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news