August 26, 2026 9:25 am

ਸੀਬੀਆਈ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਪੁੱਛ ਪੜਤਾਲ ਲਈ ਕੇਜਰੀਵਾਲ ਨੂੰ ਤਲਬ ਕੀਤਾ

Share:

ਨਵੀਂ ਦਿੱਲੀ, 14 ਅਪਰੈਲ/ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਤਵਾਰ ਨੂੰ ਸਵੇਰੇ 11 ਵਜੇ ਤਲਬ ਕੀਤਾ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ (‘ਆਪ’) ਨੇ ਅੱਜ ਦੋਸ਼ ਲਾਇਆ ਕਿ ਸੀਬੀਆਈ ਨੇ ਅਡਾਨੀ ਮੁੱਦੇ ’ਤੇ ਬੋਲਣ ਕਾਰਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਲਬ ਕੀਤਾ ਹੈ ਅਤੇ ਜ਼ੋਰ ਦੇ ਕੇ ਆਖਿਆ ਕਿ ਅਜਿਹੇ ਨੋਟਿਸਾਂ ਨਾਲ ਭ੍ਰਿਸ਼ਟਾਚਾਰ ਖ਼ਿਲਾਫ਼ ਉਨ੍ਹਾਂ ਦੀ ਲੜਾਈ ਨਹੀਂ ਰੁਕੇਗੀ। ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਸੀਬੀਆਈ ਦਾ ਸੰਮਨ ਮੁੱਖ ਮੰਤਰੀ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਸਾਜ਼ਿਸ਼ ਹੈ ਪਰ ਅਜਿਹੇ ਨੋਟਿਸਾਂ ਨਾਲ ਭ੍ਰਿਸ਼ਟਾਚਾਰ ਖ਼ਿਲਾਫ਼ ਉਨ੍ਹਾਂ ਦੀ ਲੜਾਈ ਨਹੀਂ ਰੁਕੇਗੀ।

seculartvindia
Author: seculartvindia

Leave a Comment

Voting poll

[democracy id="1"]

latest news