December 24, 2024 12:17 am

ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ‘ਚ ਲਹਿਰਾਉਣਗੇ ਤਿਰੰਗਾ – ਸਰਕਾਰ ਨੇ ਜਾਰੀ ਕੀਤੀ ਸੂਚੀ

Share:

ਦਲਜੀਤ ਕੌਰ/ਚੰਡੀਗੜ੍ਹ, 27 ਜੁਲਾਈ, 2023: ਪੰਜਾਬ ਸਰਕਾਰ ਵੱਲੋਂ ਇਸ ਵਾਰ 15 ਅਗਸਤ ਨੂੰ ਪਟਿਆਲਾ ਵਿੱਚ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਕੌਮੀ ਝੰਡਾ ਲਹਿਰਾਉਣਗੇ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਹੁਸ਼ਿਆਰਪੁਰ ਅਤੇ ਡਿਪਟੀ ਸਪੀਕਰ ਜੈਕਿਸ਼ਨ ਸਿੰਘ ਰੋਡੀ ਜਲੰਧਰ ਵਿੱਚ ਤਿਰੰਗਾ ਲਹਿਰਾਉਣਗੇ। ਦੱਸਣਯੋਗ ਹੈ ਕਿ ਪਟਿਆਲਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹਲਕਾ ਹੈ।
ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ, ਅਮਨ ਅਰੋੜਾ ਮੁਹਾਲੀ, ਮੰਤਰੀ ਡਾ: ਬਲਜੀਤ ਕੌਰ ਬਠਿੰਡਾ, ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ, ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਭਗਤ ਸਿੰਘ ਨਗਰ, ਡਾ: ਬਲਬੀਰ ਸਿੰਘ ਬਰਨਾਲਾ, ਸ੍ਰੀ ਬ੍ਰਹਮਸ਼ੰਕਰ ਫਿਰੋਜ਼ਪੁਰ, ਲਾਲਚੰਦ ਕਟਾਰੂਚੱਕ ਰੂਪਨਗਰ, ਸ੍ਰੀ ਲਾਲਜੀਤ ਸਿੰਘ ਭੁੱਲਰ ਗੁਰਦਾਸਪੁਰ, ਹਰਜੀਤ ਸਿੰਘ ਰੋਪੜ, ਹਰਭਜਨ ਸਿੰਘ ਪਠਾਨਕੋਟ, ਹਰਜੋਤ ਬੈਂਸ ਲੁਧਿਆਣਾ, ਚੇਤਨ ਸਿੰਘ ਜੌੜਾਮਾਜਰਾ ਤਰਨਤਾਰਨ, ਅਨਮੋਲ ਗਗਨ ਮਾਨ ਮਾਨਸਾ, ਬਲਕਾਰ ਸਿੰਘ ਫਾਜ਼ਿਲਕਾ ਅਤੇ ਗੁਰਮੀਤ ਸਿੰਘ ਖੁੱਡੀਆਂ ਫਰੀਦਕੋਟ ਵਿਖੇ ਤਿਰੰਗਾ ਲਹਿਰਾ ਕੇ ਸਲਾਮੀ ਲੈਣਗੇ।
ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚੀ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news