August 26, 2026 8:17 pm

ਸੁਪਰੀਮ ਕੋਰਟ ਵੱਲੋਂ ‘ਮੋਦੀ ਗੋਤ’ ਟਿੱਪਣੀ ਵਿਵਾਦ ਨਾਲ ਜੁੜੇ ਮਾਣਹਾਨੀ ਮਾਮਲੇ ਵਿੱਚ ਰਾਹੁਲ ਗਾਂਧੀ ਦੀ ਅਰਜ਼ੀ ’ਤੇ ਗੁਜਰਾਤ ਸਰਕਾਰ ਨੂੰ ਨੋਟਿਸ

Share:

ਨਵੀਂ ਦਿੱਲੀ, 21 ਜੁਲਾਈ/ਸੁਪਰੀਮ ਕੋਰਟ ਨੇ ‘ਮੋਦੀ ਗੋਤ’ ਟਿੱਪਣੀ ਵਿਵਾਦ ਨਾਲ ਜੁੜੇ ਮਾਣਹਾਨੀ ਮਾਮਲੇ ਵਿੱਚ ਗੁਜਰਾਤ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਰਜ਼ੀ ’ਤੇ ਅੱਜ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਅਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਇਸ ਸਬੰਧੀ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਮਾਮਲੇ ਵਿੱਚ ਰਾਹੁਲ ਵੱਲੋਂ ਦਾਇਰ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਵਿੱਚ ਉਸ ਨੂੰ ਦੋਸ਼ੀ ਠਹਿਰਾਏ ਜਾਣ ਦੇ ਫ਼ੈਸਲੇ ’ਤੇ ਰੋਕ ਲਾਉਣ ਦੀ ਅਪੀਲ ਕੀਤੀ ਗਈ ਸੀ। ਜਸਟਿਸ ਬੀ ਆਰ ਗਵਈ ਅਤੇ ਪੀ ਕੇ ਮਿਸ਼ਰਾ ਦੇ ਬੈਂਚ ਨੇ ਰਾਹੁਲ ਦੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਪੁਰਣੇਸ਼ ਮੋਦੀ ਅਤੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਤੈਅ ਕੀਤੀ ਹੈ। -ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news