August 24, 2026 6:41 am

ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਦਿੱਤਾ ਸਿੱਖ ਜਥੇਬੰਦੀਆਂ ਨੂੰ ਹੁਕਮ – ਸਮੂਹ ਬੰਦੀ ਸਿੰਘਾਂ ਦੀ ਰਿਹਾਈ ਯਤਨ ਤੇਜ਼ ਕਰਨ

Share:

ਅੰਮ੍ਰਿਤਸਰ, 13 ਨਵੰਬਰ/ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਨੂੰ ਹੁਕਮ ਦਿੱਤਾ ਕਿ ਉਹ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਲਈ ਤੇਜ਼ ਤੇ ਠੋਸ ਯਤਨ ਕਰਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਜਾਰੀ ਕੀਤਾ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਅਤੇ ਕਵੀਆਂ ਨੇ ਗੁਰਬਾਣੀ ਦੇ ਕੀਰਤਨ ਅਤੇ ਕਥਾ ਵਿਖਿਆਨ ਰਾਹੀ ਸਿੱਖ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।

seculartvindia
Author: seculartvindia

Leave a Comment

Voting poll

[democracy id="1"]

latest news