July 27, 2026 4:22 am

ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਹੋਈ ਖਿੱਚ-ਧੂਹ

Share:

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਜ਼ਬਰਦਸਤ ਖਿੱਚ-ਧੂਹ ਹੋਈ। ਬੇਰੁਜ਼ਗਾਰ ਜਬਰੀ ਮੁੱਖ ਮੰਤਰੀ ਦੀ ਕੋਠੀ ਵੱਲ ਵਧਣਾ ਚਾਹੁੰਦੇ ਸਨ, ਪਰ ਵੱਡੀ ਤਾਦਾਦ ਵਿੱਚ ਤਾਇਨਾਤ ਪੁਲੀਸ ਨੇ ਸਖ਼ਤ ਨਾਕੇਬੰਦੀ ਕਰਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਜੰਮ ਕੇ ਖਿੱਚ-ਧੂਹ ਅਤੇ ਧੱਕਾ-ਮੁੱਕੀ ਹੋਈ।

ਸਿਖ਼ਰ ਦੁਪਹਿਰੇ ਹੁੰਮਸ ਭਰੀ ਗਰਮੀ ਵਿੱਚ ਖਿੱਚ-ਧੂਹ ਦੌਰਾਨ ਇੱਕ ਪ੍ਰਦਰਸ਼ਨਕਾਰੀ ਬੇਹੋਸ਼ ਹੋ ਗਿਆ, ਜਦੋਂ ਕਿ ਦੋ ਮਹਿਲਾ ਪੁਲੀਸ ਮੁਲਾਜ਼ਮ ਵੀ ਗਰਮੀ ਦਾ ਸ਼ਿਕਾਰ ਹੋ ਗਈਆਂ। ਬੇਰੁਜ਼ਗਾਰਾਂ ਨੇ ਦੋ ਵਾਰ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਅਤੇ ਦੋਵੇਂ ਵਾਰ ਪੁਲੀਸ ਨਾਲ ਖਿੱਚ-ਧੂਹ ਹੋਈ, ਪਰ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ਇਸ ਕਾਰਨ ਬੇਰੁਜ਼ਗਾਰਾਂ ਵੱਲੋਂ ਸੜਕ ਉੱਪਰ ਹੀ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜ਼ਿਕਰਯੋਗ ਹੈ ਕਿ ਬੇਰੁਜ਼ਗਾਰਾਂ ਦਾ ਬੇਮਿਆਦੀ ਸੂਬਾਈ ਪੱਕਾ ਮੋਰਚਾ ਵੀ ਪਿਛਲੇ 7 ਮਹੀਨਿਆਂ ਤੋਂ ਡੀ.ਸੀ. ਦਫ਼ਤਰ ਅੱਗੇ ਜਾਰੀ ਹੈ।

ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਤੋਂ ਬੇਰੁਜ਼ਗਾਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਸ਼ੋਸ਼ਲ ਇੰਪਲਾਈਜ਼ ਯੂਨੀਅਨ ਦੇ ਵਰਕਰ ਸਥਾਨਕ ਵੇਰਕਾ ਮਿਲਕ ਪਲਾਂਟ ਦੇ ਪਾਰਕ ਵਿੱਚ ਇਕੱਠੇ ਹੋਏ। ਉੱਥੋਂ ਬਾਅਦ ਦੁਪਹਿਰ ਰੋਸ ਮਾਰਚ ਕਰਦੇ ਹੋਏ ਜਿਉਂ ਹੀ ਉਹ ਮੁੱਖ ਮੰਤਰੀ ਦੀ ਕੋਠੀ ਵੱਲ ਵਧੇ, ਤਾਂ ਪੁਲੀਸ ਨੇ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਨੇੜੇ ਹੀ ਉਨ੍ਹਾਂ ਨੂੰ ਰੋਕ ਲਿਆ।

ਖਿੱਚ-ਧੂਹ ਦੌਰਾਨ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਆਗੂ ਰਮਨ ਮਲੋਟ ਬੇਹੋਸ਼ ਹੋ ਗਏ, ਜਦੋਂ ਕਿ ਦੋ ਮਹਿਲਾ ਪੁਲੀਸ ਮੁਲਾਜ਼ਮ ਵੀ ਹੁੰਮਸ ਭਰੀ ਗਰਮੀ ਦਾ ਸ਼ਿਕਾਰ ਹੋਈਆਂ।

seculartvindia
Author: seculartvindia

Leave a Comment

Voting poll

[democracy id="1"]

latest news