February 4, 2026 8:38 pm

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਨੇ ਸੰਗਰੂਰ ਰੇਲਵੇ ਸਟੇਸ਼ਨ ਤੇ 12 ਤੋਂ 4 ਵਜੇ ਤੱਕ ਰੇਲਾਂ ਕੀਤੀਆਂ ਜਾਮ 

Share:

ਦਲਜੀਤ ਕੌਰ/ਸੰਗਰੂਰ, 18 ਅਪ੍ਰੈਲ, 2023: ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਰੇਲ ਰੋਕੋ ਪ੍ਰੋਗਰਾਮ ਨੂੰ ਲਾਗੂ ਕਰਨ ਲਈ, ਸੰਗਰੂਰ ਰੇਲਵੇ ਸਟੇਸ਼ਨ ਤੇ ਸੈਂਕੜਿਆਂ ਦੀ ਗਿਣਤੀ ਵਿੱਚ ਔਰਤਾਂ ਤੇ ਮਰਦਾਂ ਨੇ ਜੋਸ਼ੋ ਖਰੋਸ਼ ਨਾਲ 12 ਤੋਂ 4 ਵਜੇ ਤੱਕ ਰੇਲਾਂ ਰੋਕਣ ਦੇ ਪ੍ਰੋਗਰਾਮ ਨੂੰ ਲਾਗੂ ਕੀਤਾ। ਰੇਲਵੇ ਟਰੈਕ ਤੇ ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਲਾਏ ਵੈਲਿਊ ਕੱਟ ਦਾ ਵਿਰੋਧ ਕੀਤਾ ਅਤੇ ਇਸਨੂੰ ਖ਼ਤਮ ਕਰਨ ਦੀ ਮੰਗ ਕੀਤੀ।
ਰੇਲਵੇ ਸਟੇਸ਼ਨ ਸੰਗਰੂਰ ਤੇ ਲੱਗੇ ਧਰਨੇ ਵਿੱਚ ਬੀਕੇਯੂ ਡਕੌਂਦਾ (ਬੁਰਜਗਿੱਲ) ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜਗਮੋਹਨ ਸਿੰਘ ਪਟਿਆਲਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਛੰਨਾਂ, ਕੁੱਲ ਹਿੰਦ ਕਿਸਾਨ ਸਭਾ ਅਜੈ ਭਵਨ ਦੇ ਸੂਬਾ ਆਗੂ ਹਰਦੇਵ ਸਿੰਘ ਬਖਸ਼ੀਵਾਲਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਂਵਾਲ, ਪੰੰਜਾਬ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਸੁਖਦੇਵ ਸਿੰਘ ਲਹਿਲ ਕਲਾਂ, ਬੀਕੇਯੂ ਲੱਖੋਵਾਲ ਦੇ ਜ਼ਿਲਾ ਆਗੂ ਨਿਰਮਲ ਸਿੰਘ ਘਨੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਨਰੰਜਣ ਸਿੰਘ ਸਫੀਪੁਰ ਨੇ ਬੋਲਦਿਆਂ ਕੇਂਦਰ ਸਰਕਾਰ ਨੂੰ ਰਗੜੇ ਲਾਏ ਅਤੇ ਮੰਗ ਕੀਤੀ ਕਿ ਵੈਲਿਉ ਕੱਟ ਨੂੰ ਖਤਮ ਕਰਕੇ ਕਿਸਾਨਾਂ ਨੂੰ ਸਾਰੀਆਂ ਫਸਲਾਂ ਦੀ ਸਵਾਮੀਨਾਥਨ ਦੇ ਸੀ 2 + 50% ਫਾਰਮੂਲੇ ਤਹਿਤ ਸਰਕਾਰੀ ਖ਼ਰੀਦ ਦੀ ਗਰੰਟੀ ਦਿੱਤੀ ਜਾਵੇ, 60 ਸਾਲ ਤੋਂ ਉੱਪਰ ਦੀ ਉਮਰ ਦੇ ਕਿਸਾਨਾਂ ਦੀ ਪੈਨਸ਼ਨ ਲਾਈ ਜਾਵੇ, ਦਿੱਲੀ ਅੰਦੋਲਣ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸੰਘਰਸ਼ ਦੌਰਾਨ ਦਰਜ ਹੋਏ ਸਾਰੇ ਕੇਸ ਖਤਮ ਕੀਤੇ ਜਾਣ। ‌ਅੱਜ ਭਾਰੀ ਗਰਮੀ ਅਤੇ ਹਾੜ੍ਹੀ ਦਾ ਸੀਜ਼ਨ ਸਿਰ ਤੇ ਹੋਣ ਦੇ ਬਾਵਜੂਦ ਵੱਡੀ ਗਿਣਤੀ ਕਿਸਾਨ ਰੇਲ ਰੋਕੋ ਪ੍ਰੋਗਰਾਮ ਵਿੱਚ ਸ਼ਾਮਲ ਹੋਏ।
ਅੱਜ ਦੇ ਪ੍ਰੋਗਰਾਮ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਕਰਮ ਸਿੰਘ ਬਲਿਆਲ, ਵਰਿੰਦਰਪਾਲ ਸਿੰਘ ਬਰੜਵਾਲ, ਭਜਨ ਸਿੰਘ ਢੱਡਰੀਆਂ, ਸੰਤ ਰਾਮ ਛਾਜਲਾ, ਹਰਮੇਲ ਸਿੰਘ ਮਹਿਰੋਕ, ਜਰਨੈਲ ਸਿੰਘ ਜਨਾਲ, ਅਮਰੀਕ ਸਿੰਘ ਕਾਂਝਲਾਂ ਅਤੇ ਚਮਕੌਰ ਸਿੰਘ ਹਥਨ ਨੇ ਵੀ ਸੰਬੋਧਨ ਕੀਤਾ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news