February 22, 2026 5:35 pm

ਸੰਯੁਕਤ ਕਿਸਾਨ ਮੋਰਚੇ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਪੁਤਲਾ ਫੂਕਿਆ 

Share:

ਦਲਜੀਤ ਕੌਰ/ਚੰਗਾਲ/ਸੰਗਰੂਰ, 14 ਮਈ, 2023: ਮੈਡੀਕਲ ਕਾਲਜ ਮਸਤੂਆਣਾ ਸਾਹਿਬ ਤੇ ਲੱਗੀ ਰੋਕ ਹਟਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ੁਰੂ ਕੀਤੇ ਸੰਘਰਸ਼ ਤਹਿਤ ਅੱਜ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਮਸਤੂਆਣਾ ਸਾਹਿਬ ਤੋਂ ਇਕੱਠੇ ਹੋ ਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਮਲਕੀਤ ਸਿੰਘ ਚੰਗਾਲ ਦੇ ਘਰ ਤੱਕ ਰੋਸ ਮਾਰਚ ਕਰਦਿਆਂ ਉਨ੍ਹਾਂ ਦੇ ਘਰ ਅੱਗੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਤੋਂ ਮੰਗ ਕੀਤੀ ਗਈ ਕਿ ਉਹ ਇਲਾਕੇ ਦੇ ਲੋਕਾਂ ਨਾਲ ਸਹਿਮਤ ਹੋ ਕੇ ਕਾਲਜ ਦੀ ਉਸਾਰੀ ਤੇ ਲੱਗੀ ਰੋਕ ਹਟਾਉਣ ਲਈ ਯਤਨ ਕਰਨ। ਇਸੇ ਕੜੀ ਤਹਿਤ ਕੱਲ੍ਹ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਦੇ ਘਰ ਅੱਗੇ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਜਾਵੇਗਾ।
ਅੱਜ ਦੇ ਰੋਸ ਪ੍ਰਦਰਸ਼ਨ ਨੂੰ ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਂਵਾਲ, ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਆਗੂ ਕੁਲਦੀਪ ਜੋਸ਼ੀ, ਬੀਕੇਯੂ ਡਕੌਂਦਾ (ਧਨੇਰ) ਦੇ ਜਿਲ੍ਹਾ ਆਗੂ ਜਗਤਾਰ ਸਿੰਘ ਦੁੱਗਾਂ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਆਗੂ ਸੁਖਦੇਵ ਉਭਾਵਾਲ ਅਤੇ ਜਸਦੀਪ ਸਿੰਘ ਬਹਾਦਰਪੁਰ, ਬੀਕੇਯੂ (ਅਜ਼ਾਦ) ਦੇ ਆਗੂ ਕਰਨੈਲ ਸਿੰਘ ਜੱਸੇਕਾ, ਮੇਵਾ ਸਿੰਘ ਦੁੱਗਾਂ, ਮਨਦੀਪ ਸਿੰਘ ਲਿੱਦੜਾਂ ਤੋਂ ਇਲਾਵਾ ਬੀਕੇਯੂ ਏਕਤਾ ਉਗਰਾਹਾਂ ਅਤੇ ਬੀ ਕੇ ਯੂ ਰਾਜੇਵਾਲ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ। ਅੰਗੀਠਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੁਖੀ ਬਾਬਾ ਦਰਸ਼ਨ ਸਿੰਘ ਨੇ ਵੀ ਸੰਘਰਸ਼ ਨੂੰ ਭਰਵੀਂ ਹਮਾਇਤ ਕੀਤੀ।
ਇਸ ਮੌਕੇ ਔਰਤਾਂ ਨੇ ਪਿੱਟ ਸਿਆਪਾ ਕਰਦਿਆਂ ਇਲਾਕੇ ਦੇ ਲੋਕਾਂ ਨੂੰ ਪਹਿਲਾਂ ਕਾਲਜ ਤੇ ਲੱਗੀ ਰੋਕ ਹਟਾਉਣ ਦਾ ਭਰੋਸਾ ਦੇਣ ਤੋਂ ਬਾਅਦ ਹਾਈਕੋਰਟ ਦੇ ਇਸ ਫੈਸਲੇ ਤੋਂ ਪਿਛੇ ਹਟਣ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਨਿੰਦਾ ਕੀਤੀ ਕਿ ਉਹ ਸਿੱਖ ਸੰਸਥਾ ਦੇ ਮੁਖੀ ਹਨ, ਜਿਨ੍ਹਾਂ ਨੂੰ ਆਪਣੇ ਕੀਤੇ ਫੈਸਲੇ ਤੋਂ ਮੁੱਕਰਨਾ, ਝੂਠ ਬੋਲਣਾ ਸ਼ੋਭਾ ਨਹੀਂ ਦਿੰਦਾ। ਸੰਗਤਾਂ ਨੇ ਮੰਗ ਕੀਤੀ ਕਿ ਫੌਰੀ ਕਾਲਜ ਦੀ ਉਸਾਰੀ ਤੇ ਲੱਗੀ ਰੋਕ ਹਟਾ ਕੇ ਅੜਿੱਕੇ ਦੂਰ ਕੀਤੇ ਜਾਣ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news