February 22, 2026 5:55 pm

ਸੰਯੁਕਤ ਸਮਾਜ ਮੋਰਚੇ ਵਲੋਂ ਖੁਰਾਲਗੜ ਹਾਦਸੇ ਤੇ ਦੁੱਖ ਦਾ ਪ੍ਰਗਟਾਵਾ-ਪ੍ਰਸ਼ੋਤਮ ਅਹੀਰ                                       

Share:

ਹੁਸ਼ਿਆਰਪੁਰ 14 ਅਪ੍ਰੈਲ  (ਤਰਸੇਮ ਦੀਵਾਨਾ ) ਪ੍ਰਸ਼ੋਤਮ ਰਾਜ ਅਹੀਰ ਪ੍ਰਧਾਨ ਸੰਯੁਕਤ ਸਮਾਜ ਮੋਰਚਾ ਲੇਵਰਵਿੰਗ ਪੰਜਾਬ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸਕ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਵਾਪਰੇ ਭਿਆਨਕ ਹਾਦਸੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਹਾਦਸੇ ਜਿਸ ਵਿਚ 11 ਲੋਕਾਂ ਦੀ ਜਾਨ ਗਈ ਤੇ ਕਈ ਜਖਮੀ ਹੋ ਗਏ ਸਰਕਾਰ ਅਤੇ ਜਿਲਾ ਪ੍ਰਸ਼ਾਸ਼ਨ ਦੇ ਅਵੇਸਲੇਪਨ ਦਾ ਨਤੀਜਾ ਹੈ, ਕਿਉਂਕਿ  ਵਿਸਾਖੀ, ਅਮ੍ਰਿੰਤ ਧਾਰਾ ਪ੍ਰਗਟ ਦਿਵਸ ਅਤੇ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੇ ਜਨਮ ਦਿਨ  ਮੌਕੇ ਸ੍ਰੀ ਚਰਨਛੋਹ ਗੰਗਾ ਵਿਖੇ ਲੱਖਾਂ ਲੋਕਾਂ ਦੇ ਵੱਡੇ ਇਕੱਠ ਹੁੰਦੇ ਹਨ।ਪਰ ਸਰਕਾਰ ਵਲੋਂ ਟ੍ਰੈਫਿਕ ਦੇ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ,ਜਿਸ ਕਾਰਨ ਭਿਆਨਕ ਹਾਦਸਾ ਵਾਪਰਿਆ।ਉਨਾਂ ਕਿਹਾ ਕਿ ਸਰਕਾਰ ਮਿਰਤਕਾਂ ਦੇ ਪਰਿਵਾਰਾਂ ਨੂੰ 25/25 ਲੱਖ ਮਾਲੀ ਮਦਦ ਅਤੇ ਸਰਕਾਰੀ ਨੌਕਰੀ ਦੇਵੇ ਅਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ ਨਕਦ ਰਾਸ਼ੀ ਅਤੇ ਇਲਾਜ ਦਾ ਸਾਰਾ ਖਰਚਾ ਆਪ ਕਰੇ। ਉਨਾਂ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਵੀ ਇਸ ਹਾਦਸੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਦੁੱਖੀ ਪਰਿਵਾਰਾਂ ਨੂੰ ਤੁਰੰਤ ਆਰਥਿਕ ਮਦਦ ਦੇਣ ਦੀ ਮੰਗ ਕੀਤੀ ਹੈ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news