August 24, 2026 6:40 am

ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ ‘ ਚ ਮਜ਼ਦੂਰ ਦਿਵਸ ਮਨਾਇਆ

Share:

ਦਲਜੀਤ ਕੌਰ/ਭਵਾਨੀਗੜ੍ਹ, 1 ਮਈ 2023: ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ। ਬੱਚਿਆਂ ਵੱਲੋਂ ਕਿਰਤੀਆਂ ਦੀ ਮਹੱਤਤਾ ਸੰਬੰਧੀ ਇੱਕ ਵਿਸ਼ੇਸ਼ ਸਭਾ ਕਰਵਾਈ ਗਈ, ਜਿਸ ਵਿੱਚ ਬੱਚਿਆਂ ਵੱਲੋਂ ਕਵਿਤਾ, ਡਾਂਸ, ਭਾਸ਼ਣ ਅਤੇ ਨਾਟਕ ਵੀ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਸਹਿਯੋਗੀ ਸਟਾਫ਼ ਨੂੰ ਸਨਮਾਨ ਚਿੰਨ੍ਹ ਵਜੋਂ ਧੰਨਵਾਦੀ ਕਾਰਡ ਅਤੇ ਤੋਹਫ਼ੇ ਭੇਟ ਕੀਤੇ ਗਏ। ਇਨ੍ਹਾਂ ਗਤੀਵਿਧੀਆਂ ਵਿੱਚ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਕੂਲ ਦੇ ਸਹਿਯੋਗੀ ਸਟਾਫ਼, ਡਰਾਈਵਰ ਅਤੇ ਮਾਲੀ ਚਾਚੇ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਅਮਨ ਨਿੱਝਰ ਨੇ ਵਿਦਿਆਰਥੀਆਂ ਨੂੰ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਹਰ ਕਿਸੇ ਨੂੰ ਮਜ਼ਦੂਰ ਵਰਗ ਦੀ ਮਿਹਨਤ ਅਤੇ ਲਗਨ ਦਾ ਸਤਿਕਾਰ ਕਰਨਾ ਚਾਹੀਦਾ ਹੈ।
ਇਸ ਸਮੇਂ ਸਕੂਲ ਦੇ ਚੇਅਰਮੈਨ ਸ਼੍ਰੀ ਧਰਮਵੀਰ ਗਰਗ ਨੇ ਕਿਹਾ ਕਿ ਹਰ ਉਸਾਰੀ ਦੇ ਕੰਮ ਵਿੱਚ ਮਜ਼ਦੂਰ ਦੀ ਭੂਮਿਕਾ ਅਹਿਮ ਹੁੰਦੀ ਹੈ ਅਤੇ ਸਾਨੂੰ ਘਰ ਦੇ ਸਾਰੇ ਬਜ਼ੁਰਗਾਂ ਅਤੇ ਸਹਿਯੋਗੀ ਸਟਾਫ ਦਾ ਸਤਿਕਾਰ ਕਰਨਾ ਚਾਹੀਦਾ ਹੈ।ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਪ੍ਰਧਾਨ ਸ਼੍ਰੀ ਈਸ਼ਵਰ ਬਾਂਸਲ ਜੀ, ਚੇਅਰਮੈਨ ਧਰਮਵੀਰ ਗਰਗ ਜੀ ਅਤੇ ਸਮੂਹ ਸਹਿਯੋਗੀ ਸਟਾਫ਼ ਨੂੰ ਪ੍ਰਿੰਸੀਪਲ ਅਮਨ ਨਿੱਝਰ ਵੱਲੋਂ ਤੋਹਫੇ਼ ਦਿੱਤੇ ਗਏ ਅਤੇ ਉਹਨਾਂ ਦੇ ਕੰਮ ਦੀ ਭਰਪੂਰ ਸ਼ਲਾਘਾ ਕੀਤੀ ਗਈ।
seculartvindia
Author: seculartvindia

Leave a Comment

Voting poll

[democracy id="1"]

latest news