February 22, 2026 10:04 pm

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੱਖ-ਵੱਖ ਵਿਕਾਸ ਕਾਰਜਾਂ ਲਈ 11 ਲੱਖ ਰੁਪਏ ਦੇ ਚੈੱਕ ਵੰਡੇ

Share:

ਵਾਸ਼ਿੰਗਟਨ/ਰੋਪੜ, 25 ਜੁਲਾਈ (ਰਾਜ ਗੋਗਨਾ)- ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੋਕ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਲਈ ਕਰੀਬ 11 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡੇ, ਜਿਨ੍ਹਾਂ ਵਿੱਚੋਂ 8 ਲੱਖ ਰੁਪਏ ਵਿੱਦਿਅਕ ਸੰਸਥਾਵਾਂ ਦੇ ਵਿਕਾਸ ਲਈ ਹਨ।
ਇਸ ਮੌਕੇ ਸੰਬੋਧਨ ਕਰਦਿਆਂ, ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਲੋਕ ਸਭਾ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਹੈ ਅਤੇ ਇਸ ਦਿਸ਼ਾ ਵਿੱਚ ਉਹ ਆਪਣੇ ਸੰਸਦੀ ਕੋਟੇ ਵਿੱਚੋਂ ਲਗਾਤਾਰ ਗਰਾਂਟਾਂ ਜਾਰੀ ਕਰ ਰਹੇ ਹਨ।  ਉਨ੍ਹਾਂ ਦੱਸਿਆ ਕਿ ਕੁੱਲ 11 ਲੱਖ ਰੁਪਏ ਵਿੱਚੋਂ 5 ਲੱਖ ਰੁਪਏ ਪਿੰਡ ਬੇਲਾ ਵਿੱਚ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਮੈਮੋਰੀਅਲ ਕਾਲਜ ਤੇ 3 ਲੱਖ ਰੁਪਏ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਕਾਸ ਕਾਰਜਾਂ ਲਈ ਅਤੇ ਪਿੰਡ ਨੰਗਲ ਸਿਰਸਾ ਵਿੱਚ ਸੋਲਰ ਲਾਈਟਾਂ ਲਗਾਉਣ ਲਈ 3 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਤੋਂ ਬਿਨਾਂ ਮਨੁੱਖੀ ਵਿਕਾਸ ਸੰਭਵ ਨਹੀਂ ਹੈ। ਇਸ ਦਿਸ਼ਾ ਵਿੱਚ ਉਹ ਆਪਣੇ ਸੰਸਦੀ ਕੋਟੇ ਵਿੱਚੋਂ ਗ੍ਰਾਂਟਾਂ ਜਾਰੀ ਕਰਕੇ ਲੋਕ ਸਭਾ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹਨ।ਜਿਸ ਵਿਚ ਹੋਰਨਾਂ ਤੋਂ ਇਲਾਵਾ, ਲਖਬੀਰ ਸਿੰਘ ਸੈਣੀ, ਪਿ੍ੰਸੀਪਲ ਕੁਲਵਿੰਦਰ ਸਿੰਘ ਮਾਹਲ, ਪਿ੍ੰਸੀਪਲ ਡਾ: ਸਤਵੰਤ ਕੌਰ ਸ਼ਾਹੀ ਵੀ ਹਾਜ਼ਰ ਸਨ|

seculartvindia
Author: seculartvindia

Leave a Comment

Voting poll

What does "money" mean to you?
  • Add your answer

latest news