August 26, 2026 7:17 am

ਸੰਸਦ ਮੈਂਬਰ ਸੰਜੈ ਰਾਊਤ ਨੂੰ ਲਾਰੈਂਸ ਬਿਸ਼ਨੋਈ ਦੇ ਨਾਮ ’ਤੇ ਜਾਨੋਂ ਮਾਰਨ ਦੀ ਧਮਕੀ ਮਿਲੀ

Share:

ਮੁੰਬਈ, 1 ਅਪਰੈਲ/ਸ਼ਿਵ ਸੈਨਾ (ਊਧਵ ਬਾਲ ਠਾਕਰੇ) ਦੇ ਸੰਸਦ ਮੈਂਬਰ ਸੰਜੈ ਰਾਊਤ ਨੂੰ  ਕਥਿਤ ਤੌਰ ’ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਪੁਲੀਸ ਨੇ ਇਸ ਸਬੰਧ ਵਿੱਚ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਪਾਰਟੀ ਅਧਿਕਾਰੀਆਂ ਮੁਤਾਬਕ ਰਾਊਤ ਨੂੰ ਕਥਿਤ ਧਮਕੀ ਵਾਲਾ ਸੁਨੇਹਾ ਸ਼ੁੱਕਰਵਾਰ ਦੇਰ ਰਾਤ ਉਨ੍ਹਾਂ ਦੇ ਮੋਬਾਈਲ ’ਤੇ ਵਟਸਐਪ ਮੈਸਜ ਦੇ ਰੂਪ ’ਚ ਮਿਲਿਆ। ਸੰਦੇਸ਼ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਜਦੋਂ ਵੀ ਰਾਊਤ ਨੂੰ ਨਵੀਂ ਦਿੱਲੀ ਵਿੱਚ ਦੇਖਿਆ ਜਾਵੇਗਾ ਤਾਂ ਉਸ ਨੂੰ ਏਕੇ-47 ਰਾਈਫਲ ਨਾਲ ਗੋਲੀ ਮਾਰ ਦਿੱਤੀ ਜਾਵੇਗੀ। ਰਾਊਤ ਵੱਲੋਂ ਇਸ ਬਾਰੇ ਮੁੰਬਈ ਪੁਲੀਸ ਕਮਿਸ਼ਨਰ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਜਾਨ ਨੂੰ ਖ਼ਤਰੇ ਹੋਣ ਦੇ ਸਬੰਧ ’ਚ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਪੱਤਰ ਲਿਖਿਆ ਸੀ। ਸ਼ਿਵ ਸੈਨਾ (ਊਧਵ ਬਾਲ ਠਾਕਰੇ) ਦੇ ਵਿਰੋਧੀ ਧਿਰ (ਕੌਂਸਲ) ਦੇ ਨੇਤਾ ਅੰਬਾਦਾਸ ਦਾਨਵੇ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਰਾਊਤ ਦੀ ਸੁਰੱਖਿਆ ਹਟਾ ਦਿੱਤੀ ਹੈ ਅਤੇ ਅਪੀਲ ਕੀਤੀ ਕਿ ਧਮਕੀਆਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਬੌਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਵੀ ਹਾਲ ਹੀ ’ਚ ਲਾਰੈਂਸ ਬਿਸ਼ਨੋਈ ਗੈਂਗ ਜਾਂ ਉਸ ਦੇ ਸਾਥੀਆਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਇਸੇ ਦੌਰਾਨ ਅੱਜ ਮੁੰਬਈ ਪੁਲੀਸ ਨੇ ਦੱਸਿਆ ਕਿ ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਸੰਦੇਸ਼ ਭੇਜਣ ਦੇ ਮਾਮਲੇ ਪੁਣੇ ਵਿੱਚ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਰਾਊਤ ਨੂੰ ਭੇਜੇ ਸੰਦੇਸ਼ ਵਿੱਚ ਉਨ੍ਹਾਂ ਨੂੰ ਕਥਿਤ ਤੌਰ ’ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਾਂਗ ਮਾਰਨ ਦੀ ਧਮਕੀ ਦਿੱਤੀ ਗਈ ਸੀ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਧਮਕੀ ਦੇਣ ਵਾਲ ਸ਼ਖਸ ਦੀ ਪਛਾਣ ਕਰ ਲਈ ਗਈ ਹੈ ਅਤੇ ਅਜਿਹਾ ਲੱਗਾਦਾ ਹੈ ਕਿ ਉਸ ਨੇ ਸ਼ਰਾਬ ਦੇ ਨਸ਼ੇ ਵਿੱਚ ਉਕਤ ਸੰਦੇਸ਼ ਭੇਜਿਆ ਸੀ। ਹਾਲਾਂਕਿ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੰਜੈ ਰਾਊਤ ਨੇ ਕੰਜੂਰਮਾਰਗ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਮਗਰੋਂ ਮੁੰਬਈ ਅਤੇ ਪੁਣੇ ਵਿੱਚ ਪੁਲੀਸ ਨੇ ਸ਼ੁੱਕਰਵਾਰ ਰਾਤ ਸਾਂਝੀ ਤਲਾਸ਼ੀ ਮੁਹਿੰਮ ਚਲਾ ਕੇ ਖਰਾੜੀ ਇਲਾਕੇ ਵਿੱਚੋਂ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ। ਉਸ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਹੈ। -ਆਈਏਐੱਨਐੱਸ/ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news