February 4, 2026 12:55 pm

1080 ਨਸ਼ੀਲੇ ਕੈਪਸੂਲਾ ਸਮੇਤ ਇੱਕ ਵਿਅਕਤੀ ਚੜ੍ਹਿਆ ਪੁਲਿਸ ਦੇ ਅੜਿਕੇ । 

Share:

ਹੁਸ਼ਿਆਰਪੁਰ 3 ਅਕਤੂਬਰ ( ਤਰਸੇਮ ਦੀਵਾਨਾ ) ਸਰਤਾਜ ਸਿੰਘ ਚਾਹਲ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ  ਸਰਬਜੀਤ ਸਿੰਘ ਪੀ.ਪੀ.ਐਸ.ਐਸ. ਪੁਲਿਸ ਕਪਤਾਨ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਨਸ਼ੀਲੀਆ ਵਸਤੂਆ ਦੀ ਸਮੱਗਲਿੰਗ ਕਰਨ ਵਾਲੇ ਵਿਅਕਤੀਆ ਦੇ ਖਿਲਾਫ ਮੁਹਿੰਮ ਸੁਰੂ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਰਵਿੰਦਰ ਸਿੰਘ ਉਪ ਪੁਲਿਸ ਕਪਤਾਨ ਸਥਾਨਿਕ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਜਗਜੀਤ ਸਿੰਘ ਮੁੱਖ ਅਫਸਰ ਥਾਣਾ ਮੇਹਟੀਆਣਾ ਵਲੋਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ  ਐਸ ਆਈ ਗੁਰਦੀਪ ਸਿੰਘ ਸਮੇਤ ਸਾਥੀ ਕਰਮਚਾਰੀਆ ਨਾਲ ਗਸਤ ਕਰਦੇ ਕਰਦੇ ਪਿੰਡ ਬਡਲਾ ਤੋ ਵਾਪਸ ਥਾਣਾ ਮੇਹਟੀਆਣਾ ਨੂੰ ਆ ਰਹੇ ਸੀ ਤਾਂ ਜਦੋ ਪੁਲਿਸ ਪਾਰਟੀ ਪਿੰਡ ਮੋਨਾ ਕਲਾਂ ਤੋਂ ਫੁਗਲਾਣਾ ਦੇ ਵਿਚਕਾਰ ਚੋਈ ਉਪਰ ਬਣੇ ਰੈਂਪ ਤੋਂ ਕਰੀਬ 15/20 ਗਜ ਫੁਗਲਾਣਾ ਵੱਲ ਨੂੰ ਸੜਕ ਤੇ ਪੁੱਜੇ ਤਾਂ ਸਾਹਮਣੇ ਤੋ ਪਿੰਡ ਫੁਗਲਾਣਾ ਵਲੋਂ ਨੌਜਵਾਨ ਮੋਟਰਸਾਇਕਲ ਨੰਬਰ PB-07-BO- 4820  ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਗੱਡੀਆ ਵਿੱਚ ਆਉਂਦਾ ਦੇਖ ਕੇ ਮੋਟਰਸਾਇਕਲ ਚਾਲਕ ਯਕਦਮ ਘਬਰਾ ਕੇ ਮੋਟਰਸਾਇਕਲ ਸੜਕ ਦੇ ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁਛਿਆ ਜਿਸ ਨੇ ਆਪਣਾ ਨਾਮ ਉਂਕਾਰ ਚੰਦ ਉਰਫ ਕਾਲਾ ਪੁੱਤਰ ਗੁਰਪਾਲ ਸਿੰਘ ਵਾਸੀ ਸੁੰਦਰ ਨਗਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦੱਸਿਆ ਉਸਨੂੰ ਚੈਕ ਕਰਨ ਤੇ 1080 ਨਸ਼ੀਲੇ ਕੈਪਸੂਲ ਬਰਾਮਦ ਹੋਏ ।ਜਿਸਤੇ ਮੁਕੱਦਮਾ ਦਰਜ ਕੀਤਾ ਗਿਆ ।
ਫੋਟੋ : ਅਜਮੇਰ ਦੀਵਾਨਾ
seculartvindia
Author: seculartvindia

Leave a Comment

Voting poll

What does "money" mean to you?
  • Add your answer

latest news