February 4, 2026 3:23 pm

140 ਗ੍ਰਾਮ ਨਸ਼ੀਲੇ ਪਦਾਰਥਾਂ ਸਮੇਤ ਪੁਲਿਸ ਨੇ ਕੀਤੇ 2 ਵਿਅਕਤੀ ਗ੍ਰਿਫਤਾਰ ।

Share:

ਹੁਸ਼ਿਆਰਪੁਰ 1 ਅਪ੍ਰੈਲ ( ਤਰਸੇਮ ਦੀਵਾਨਾ ) ਸਰਤਾਜ ਸਿੰਘ ਚਾਹਲ ਆਈ ਪੀ ਐਸ, ਸੀਨੀਅਰ ਪੁਲਿਸ ਕਪਤਾਨ, ਜਿਲਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਸਰਬਜੀਤ ਸਿੰਘ ਬਾਹੀਆ ਐਸ.ਪੀ.(ਇੰਨਵੈਸਟੀਗੇਸ਼ਨ) ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਅਤੇ ਪਲਵਿੰਦਰ ਸਿੰਘ ਪੀ ਪੀ ਐਸ ਉਪ ਪੁਲਿਸ ਕਪਤਾਨ (ਸਿਟੀ) ਹੁਸ਼ਿਆਰਪੁਰ ਦੀ ਯੋਗ ਰਹਿਨੁਮਾਈ ਹੇਠ ਐਸ ਆਈ ਹਰਪ੍ਰੇਮ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਹੁਸਿਆਰਪੁਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਏ ਐਸ ਆਈ ਗੁਰਦੀਪ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਰੋਸ਼ਨ ਗਰਾਉਂਡ ਨਜ਼ਦੀਕ ਮੌਜੂਦ ਸੀ ਇੱਕ ਨੌਜਵਾਨ ਖੜਾ ਦਿਖਾਈ ਦਿੱਤਾ ।ਜਿਸਨੇ ਪੁੱਛਣ ਤੇ ਆਪਣਾ ਨਾਮ ਲਵਜੀਤ ਸਿੰਘ ਪੁੱਤਰ ਸ਼ੀਤਲ ਸਿੰਘ ਵਾਸੀ ਪਿੱਪਲਾਂਵਾਲਾ ਦੱਸਿਆ ਜਿਸਦੀ ਤਲਾਸ਼ੀ ਲੈਣ ਤੇ ਉਸ ਕੋਲੋ 68 ਗ੍ਰਾਮ ਨਸ਼ੀਲਾ ਪਾਊਡਰ (ਪਦਾਰਥ) ਬ੍ਰਾਮਦ ਕਰਕੇ ਉਸਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਇਸੇ ਤਰ੍ਹਾਂ ਰਜਿੰਦਰ ਸਿੰਘ ਇੰਚਾਰਜ ਚੌਕੀ ਪੁਰਹੀਰਾ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਸਬਜੀ ਮੰਡੀ ਰਹੀਮਪੁਰ ਗਸਤ ਕਰ ਰਹੇ ਸੀ ਤਾਂ ਕਿਸੇ ਖਾਸ ਨੇ ਇਤਲਾਹ ਦਿੱਤੀ ਕਿ ਅਵਤਾਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਗਲੀ ਨੰਬਰ 6 ਨਜ਼ਦੀਕ ਸ਼ਿਵਾ ਦਾ ਮੰਦਰ ਮਾਡਲ ਕਲੋਨੀ ਨਿਊ ਮਾਡਲ ਟਾਊਨ ਥਾਣਾ ਮਾਡਲ ਟਾਊਨ ਹੁਸਿਆਰਪੁਰ ਜੋ ਕਿ ਨਸ਼ਾ ਵੇਚਣ ਦਾ ਕੰਮ ਕਰਦਾ ਹੈ ਤੇ ਨਸ਼ੀਲਾ ਪਦਾਰਥ ਵੇਚਣ ਲਈ ਆਪਣੇ ਘਰ ਮਜੂਦ ਹੈ ਤੇ ਗਾਹਕਾਂ ਦਾ ਇੰਤਜਾਰ ਕਰ ਰਿਹਾ ਹੈ ਜਿਸ ਨੂੰ ਰੇਡ ਕਰਕੇ ਭਾਰੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਜਾ ਸਕਦਾ ਹੈ।ਜੋ ਪੁਲਿਸ ਪਾਰਟੀ ਨੂੰ ਆਪਣੇ ਘਰ ਦੇ ਕੋਲ ਹਾਜਰ ਮਿਲਿਆਂ ਜਿਸਦੀ ਤਲਾਸ਼ੀ ਕਰਨ ਤੇ ਉਸ ਪਾਸੋਂ 72 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਉਸਦੇ ਖਿਲਾਫ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਦਰਜ ਕੀਤਾ ਗਿਆ ਉਹਨਾ ਦੱਸਿਆ ਕਿ ਉਕਤ ਵਿਅਕਤੀਆ ਪਾਸੋਂ ਪੁਛਗਿਛ ਕੀਤੀ ਜਾ ਰਹੀ ਹੈ ਅਤੇ ਜਿਹਨਾ ਦਾ ਰਿਮਾਂਡ ਹਾਸਿਲ ਕਰਕੇ ਇਹਨਾ ਤੇ ਡੂੰਘਾਈ ਨਾਲ ਪੁਛਗਿੱਛ ਕਰਕੇ ਇਹ ਨਸ਼ੀਲਾ ਪਦਾਰਥ ਕਿਥੋਂ ਲੈ ਕੇ ਆਏ ਸੀ ਤੇ ਕਿਹਨਾ ਨੂੰ ਵੇਚਣਾ ਸੀ ਪਤਾ ਕੀਤਾ ਜਾਵੇਗਾ ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news