April 12, 2026 4:19 pm

15 ਜੂਨ ਤੋਂ ਜੇਲ, ਬਿਰਧ ਆਸ਼ਰਮਾਂ ਤੇ ਨਸ਼ਾ ਛਡਾਊ ਕੇਂਦਰਾਂ ‘ਚ ਕੈਦੀਆਂ, ਬਜ਼ੁਰਗਾਂ ਤੇ ਮਰੀਜ਼ਾਂ ਦੀ ਕੀਤੀ ਜਾਵੇਗੀ ਸਿਹਤ ਜਾਂਚ: ਵਰਜੀਤ ਵਾਲੀਆ

Share:

ਦਲਜੀਤ ਕੌਰ/ਸੰਗਰੂਰ, 30 ਮਈ, 2023: ਕਾਰਜਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਵਰਜੀਤ ਵਾਲੀਆ ਨੇ ਦੱਸਿਆ ਕਿ 15 ਜੂਨ ਤੋਂ 14 ਜੁਲਾਈ ਤੱਕ ਮਾਹਰ ਡਾਕਟਰਾਂ ਦੀ ਅਗਵਾਈ ‘ਚ ਟੀਮਾਂ ਵੱਲੋਂ ਜ਼ਿਲ੍ਹਾ ਜੇਲ ਸੰਗਰੂਰ, ਜ਼ਿਲ੍ਹੇ ਦੇ ਸਾਰੇ ਬਿਰਧ ਆਸ਼ਰਮ ਤੇ ਸਾਰੇ ਨਸ਼ਾ ਛਡਾਊ ਕੇਂਦਰਾਂ ‘ਚ ਸਿਹਤ ਜਾਂਚ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਸਾਰੇ ਕੈਦੀਆਂ/ਬੰਦੀਆਂ, ਬਜ਼ੁਰਗਾਂ ਤੇ ਨਸ਼ਾ ਛਡਾਊ ਕੇਂਦਰਾਂ ਵਿਖੇ ਦਾਖ਼ਲ ਲੋਕਾਂ ਦਾ ਐਸ.ਟੀ.ਆਈ., ਐਚ.ਆਈ.ਵੀ., ਟੀ.ਬੀ., ਹੈਪੇਟਾਈਟਸ ਬੀ ਅਤੇ ਹੈਪੇਟਾਈਟਸ ਸੀ ਦੇ ਟੈਸਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਾਜਿਟਿਵ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਮੁਫ਼ਤ ਕਰਵਾਇਆ ਜਾਵੇਗਾ।
ਕਾਰਜਕਾਰੀ ਡਿਪਟੀ ਕਮਿਸ਼ਨਰ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਡੀ.ਓ.ਸੀ. ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਆਈ.ਐਸ.ਐਚ.ਟੀ.ਐਚ. ਮੁਹਿੰਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ। ਕਾਰਜਕਾਰੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਇੰਟੀਗੇ੍ਰਟਡ ਐਸ.ਟੀ.ਆਈ., ਐਚ.ਆਈ.ਵੀ., ਟੀ.ਬੀ., ਹੈਪੇਟਾਈਟਸ (ਆਈ.ਐਸ.ਐਚ.ਟੀ.ਐਚ.) ਮੁਹਿੰਮ 15 ਜੂਨ ਤੋਂ 14 ਜੁਲਾਈ ਤੱਕ ਇੱਕ ਮਹੀਨੇ ਲਈ ਚਲਾਈ ਜਾਵੇਗੀ। ਇਸ ਮੁਹਿੰਮ ਦੌਰਾਨ ਜ਼ਿਲ੍ਹਾ ਜੇਲ ਸੰਗਰੂਰ, ਨਸ਼ਾ ਛੁਡਾਊ ਕੇਂਦਰ ਤੇ ਬਿਰਧ ਆਸ਼ਰਮ ਵਿਖੇ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬਜ਼ੂਰਗਾਂ, ਕੈਦੀਆਂ ਤੇ ਨਸ਼ਾ ਛਡਾਊ ਕੇਂਦਰਾਂ ਵਿਖੇ ਦਾਖ਼ਲ ਮਰੀਜ਼ਾਂ ਤੋਂ ਇਲਾਵਾ ਕੈਦ ਗਰਭਵਤੀ ਔਰਤਾਂ ਦਾ ਵਿਸ਼ੇਸ਼ ਚੈਕਅੱਪ ਤੇ ਜਨਰਲ ਚੈੱਕਅੱਪ ਵੀ ਕੀਤਾ ਜਾਵੇਗਾ।
ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੀਟਿੰਗ ਦੌਰਾਨ ਡਿਪਟੀ ਸੁਪਰਟੈਂਡ ਜ਼ਿਲ੍ਹਾ ਜੇਲ ਸੰਗਰੂਰ ਜਸਪ੍ਰੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਕਮ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਵਿਕਾਸ ਧੀਰ, ਸੀਨਅਰ ਮੈਡੀਕਲ ਅਫ਼ਸਰ ਡਾ. ਕ੍ਰਿਪਾਲ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਵੜਿੰਗ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਉਪਾਸਨਾ ਬਿੰਦਰਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news