November 21, 2025 12:04 am

3 ਜੂਨ ਦੀ ਸਿੱਖਿਆ ਮੰਤਰੀ ਵਿਰੁੱਧ ਅਨੰਦਪੁਰ ਸਾਹਿਬ ਵਿਖੇ ਰੈਲੀ ਵਿੱਚ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਵਲੋਂ ਭਾਰੀ ਸ਼ਮੂਲੀਅਤ ਦਾ ਫ਼ੈਸਲਾ

Share:

ਹੁਸ਼ਿਆਰਪੁਰ, 2 ਜੂਨ, (ਤਰਸੇਮ ਦੀਵਾਨਾ) ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ, ਜਨਰਲ ਸਕੱਤਰ ਕੁਲਵਰਨ ਸਿੰਘ, ਤੇ ਸੂਬਾਈ ਪ੍ਰੈਸ ਸਕੱਤਰ ਬਲਵੀਰ ਸਿੰਘ ਸੈਣੀ ਨੇ ਇੱਕ ਸਾਂਝੇ ਬਿਆਨ ਰਾਹੀਂ ਕਿਹਾ ਕਿ ਪੰਜਾਬ ਸੁਬਾਰਡੀਨੇਟ ਸਰਵਸਿਜ ਫੈਡਰੇਸ਼ਨ ਵਲੋਂ 3 ਜੂਨ ਨੂੰ ਸਿੱਖਿਆ ਮੰਤਰੀ ਵਲੋਂ ਮੁਲਾਜਮਾਂ ਨਾਲ ਕੀਤੀਆਂ ਵਧੀਕੀਆਂ ਦੇ ਵਿਰੁੱਧ ਅਨੰਦਪੁਰ ਸਾਹਿਬ ਵਿਖੇ ਕੀਤੀ ਜਾਣ ਵਾਲੀ ਰੈਲੀ ਵਿੱਚ ਪੰਜਾਬ ਭਰ ਤੋਂ ਪੈਨਸ਼ਨਰ ਸਾਥੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਰੈਲੀ ਰਾਂਹੀ ਸਿੱਖਿਆ ਮੰਤਰੀ ਦੇ ਹਿਟਲਰਸ਼ਾਹੀ ਵਤੀਰੇ ਦਾ ਠੋਕਵਾਂ ਜਵਾਬ ਦਿੱਤਾ ਜਾਵੇਗਾ ਤੇ ਅਧਿਆਪਕਾਂ ਦੇ ਮਸਲਿਆਂ ਤੇ ਬਣੀ ਖੜੋਤ ਤੋੜਨ ਵਿੱਚ ਵੀ ਇਹ ਰੈਲੀ ਕਾਮਯਾਬ ਹੋਵੇਗੀ। ਇਸ ਸਮੇਂ ਸੂਬਾ ਜਨਰਲ ਸਕੱਤਰ ਕੁਲਵਰਨ ਸਿੰਘ ਕਿਹਾ ਕਿ ਬੀਤੇ ਦਿਨੀਂ ਸਿੱਖਿਆ ਮੰਤਰੀ ਨੇ ਇਕ ਮੀਟਿੰਗ ਦੌਰਾਨ ਮੁਲਾਜ਼ਮ ਆਗੂਆਂ ਤੇ ਮਿੱਡ-ਡੇ-ਮੀਲ ਵਰਕਰ ਭੈਣਾਂ ਨਾਲ ਬੇਹੱਦ ਮਾੜਾ ਵਰਤਾਓ ਕੀਤਾ ਸੀ ਜਿਸ ਕਾਰਨ 25 ਮਈ ਨੂੰ ਸਾਰੇ ਪੰਜਾਬ ਵਿੱਚ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਦੀਆਂ ਅਰਥੀਆਂ ਫੂਕ ਕੇ ਮੁਜਾਹਰੇ ਕੀਤੇ ਗਏ ਸਨ। ਸੈਣੀ ਨੇੇ ਕਿਹਾ ਕਿ ਸਿਿਖਆ ਮੰਤਰੀ ਨੂੰ ਅਮਨ ਤੇ ਲੋਕਤੰਤਰੀ ਢੰਗ ਨਾਲ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਮੁਲਾਜਮਾਂ ਨਾਲ ਕੀਤੇ ਦੁਰਵਿਵਹਾਰ ਕਾਰਨ ਸ਼ਰਮਿੰਦਗੀ ਝੱਲਣੀ ਪਈ ਤੇ ਸੰਘਰਸ਼ ਕਰ ਰਹੇ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਇਹ ਸੰਘਰਸ਼ ਪੰਜਾਬ ਸਰਕਾਰ ਅਤੇ ਉਸ ਦੇ ਬਾਕੀ ਮੰਤਰੀਆਂ ਲਈ ਵੀ ਇੱਕ ਸਬਕ ਹੋਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਦਾ ਛੇਤੀ ਨਿਪਟਾਰਾ ਕਰਕੇ ਇਨਸਾਫ ਦਿੱਤਾ ਜਾਵੇ ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਜੋ ਪੰਜਾਬ ਸਰਕਾਰ ਲਈ ਘਾਟੇਵੰਦ ਸਾਬਤ ਹੋਵੇਗਾ। ਆਗੂਆਂ ਨੇ ਪੰਜਾਬ ਦੇ ਸਮੂ੍ਹੰਹ ਪੈਨਸ਼ਨਰਾਂ ਨੂੰ ਆਨੰਦਪੁਰ ਸਾਹਿਬ ਵਿਖੇ 3 ਜੂਨ ਨੂੂੰ ਹੋ ਰਹੀ ਰੈਲੀ ਵਿੱਚ ਵੱਡੀ ਪੱਧਰ ਤੇ ਸ਼ਾਮਲ ਹੋਣ ਦੀ ਅਪੀੋਲ ਕੀਤੀ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news