April 29, 2026 5:46 pm

31 ਸਾਲ ਜੇਲ੍ਹ ਕੱਟਣ ਤੋਂ ਬਾਅਦ ਰਾਜੀਵ ਗਾਂਧੀ ਕੇਸ ਦਾ ਦੋਸ਼ੀ ਪੇਰਾਰੀਵਲਨ ਬਣਿਆ ਵਕੀਲ

Share:

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟਣ ਤੋਂ ਬਾਅਦ ਸਾਲ 2022 ਵਿੱਚ ਰਿਹਾਅ ਹੋਏ ਏ.ਜੀ. ਪੇਰਾਰੀਵਲਨ ਨੇ ਹੁਣ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਸ਼ੁਰੂ ਕੀਤੀ ਹੈ। 54 ਸਾਲਾ ਪੇਰਾਰੀਵਲਨ ਨੇ ਤਮਿਲਨਾਡੂ ਅਤੇ ਪੁਡੂਚੇਰੀ ਦੀ ਬਾਰ ਐਸੋਸੀਏਸ਼ਨ ਵਿੱਚ ਬਤੌਰ ਵਕੀਲ ਆਪਣਾ ਨਾਮ ਦਰਜ ਕਰਵਾ ਲਿਆ ਹੈ। ਬੀਤੇ ਸੋਮਵਾਰ ਨੂੰ ਮਦਰਾਸ ਹਾਈ ਕੋਰਟ ਦੇ ਚੀਫ਼ ਜਸਟਿਸ ਸੁਸ਼ਰੁਤ ਅਰਵਿੰਦ ਧਰਮਾਧਿਕਾਰੀ ਦੀ ਮੌਜੂਦਗੀ ਵਿੱਚ ਹੋਏ ਇੱਕ ਸਮਾਗਮ ਦੌਰਾਨ ਪੇਰਾਰੀਵਲਨ ਨੇ ਕਾਲੀ ਕੋਟ ਪਹਿਨ ਕੇ ਵਕਾਲਤ ਦੀ ਸਹੁੰ ਚੁੱਕੀ। ਉਹ ਹੁਣ ਮਦਰਾਸ ਹਾਈ ਕੋਰਟ ਵਿੱਚ ਪ੍ਰੈਕਟਿਸ ਕਰਨਗੇ ਅਤੇ ਉਨ੍ਹਾਂ ਦਾ ਮੁੱਖ ਮਕਸਦ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਹੋਵੇਗਾ।

ਪੇਰਾਰੀਵਲਨ ਨੂੰ ਸਾਲ 1991 ਵਿੱਚ ਮਹਿਜ਼ 19 ਸਾਲ ਦੀ ਉਮਰ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ’ਤੇ ਕਤਲ ਵਿੱਚ ਵਰਤੇ ਗਏ ਵਿਸਫੋਟਕ ਯੰਤਰ ਲਈ 9-ਵੋਲਟ ਦੀ ਬੈਟਰੀ ਸਪਲਾਈ ਕਰਨ ਦਾ ਦੋਸ਼ ਸੀ। ਸੁਪਰੀਮ ਕੋਰਟ ਨੇ 18 ਮਈ 2022 ਨੂੰ ਸੰਵਿਧਾਨ ਦੀ ਧਾਰਾ 142 ਤਹਿਤ ਆਪਣੀਆਂ ਵਿਸ਼ੇਸ਼ ਸ਼ਕਤੀਆਂ ਦੀ ਵਰਤੋਂ ਕਰਦਿਆਂ ਉਨ੍ਹਾਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news