
ਹੁਸ਼ਿਆਰਪੁਰ 24 ਜੂਨ ( ਤਰਸੇਮ ਦੀਵਾਨਾ ) ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਦੀ ਹਦਾਇਤ ਤੇ ਪਲਵਿੰਦਰ ਸਿੰਘ ਪੀ ਪੀ ਐਸ ਉਪ ਪੁਲਿਸ ਕਪਤਾਨ (ਸਿਟੀ) ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਰੀ ਅਤੇ ਲੁੱਟਾਂ ਖੋਹਾ ਦੀ ਰੋਕਥਾਮ ਲਈ ਵਿੱਢੀ ਮੁਹਿੰਮ ਤਹਿਤ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਹੁਸਿਆਰਪੁਰ ਦੀ ਨਿਗਰਾਨੀ ਹੇਠ ਏ ਐਸ ਆਈ ਸ਼ਮਸ਼ੇਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਨੂੰ ਦੋਸ਼ੀ ਵਰਿੰਦਰ ਸਿੰਘ ਉਰਫ ਵਿੱਕੀ ਪੁੱਤਰ ਇੱਕਬਾਲ ਸਿੰਘ ਵਾਸੀ ਰੂਪ ਨਗਰ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 5 ਬੈਟਰੀਆ, ਇੱਕ ਟ੍ਰੈਕਟਰ ਦੇ ਟਾਇਰਾ ਦੀ ਜੋੜੀ ਅਤੇ ਇੱਕ ਏਅਰ ਗੰਨ ਬ੍ਰਾਮਦ ਕੀਤੇ ਜੋ ਇਹ ਸਮਾਨ ਦੋਸ਼ੀ ਵਰਿੰਦਰ ਸਿੰਘ ਉਰਫ ਵਿੱਕੀ ਆਪਣੇ ਭਰਾ ਅਮਨਦੀਪ ਸਿੰਘ ਉਰਫ ਰਵੀ ਨਾਲ ਮਿਲ ਕੇ ਮਹਿੰਦਰਾ ਟਰੈਕਟਰਾਂ ਦੀ ਵਰਕਸ਼ਾਪ ਪਿੱਪਲਾਂਵਾਲਾ ਤੇ ਚੋਰੀ ਕੀਤਾ ਸੀ ਜਿਸ ਦੇ ਸਬੰਧ ਵਿੱਚ ਥਾਣਾ ਮਾਡਲ ਟਾਊਨ ਹੁਸਿਆਰਪੁਰ ਪਹਿਲਾਂ ਹੀ ਦਰਜ ਰਜਿਸਟਰ ਕੀਤਾ ਗਿਆ ਸੀ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਇਸ ਵਲੋ ਕੀਤੀਆ ਗਈਆ ਹੋਰ ਵਾਰਦਾਤਾਂ ਬਾਰੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।