February 4, 2026 3:26 pm

ਟਰੰਪ ਖ਼ਿਲਾਫ਼ ਚੱਲੇਗਾ ਮੁਕੱਦਮਾ – ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਦੇਸ਼ ਦੇ ਪਹਿਲੇ ਸਾਬਕਾ ਰਾਸ਼ਟਰਪਤੀ ਬਣੇ

Share:

ਨਿਊਯਾਰਕ, 31 ਮਾਰਚ/ਮੈਨਹਟਨ ਦੀ ਗ੍ਰੈਂਡ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 2016 ਵਿੱਚ ਅਮਰੀਕੀ ਰਾਸ਼ਟਰਪਤੀ ਚੋਣ ਮੁਹਿੰਮ ਦੌਰਾਨ ਚੁੱਪ ਰਹਿਣ ਲਈ ਪੋਰਨ ਸਟਾਰ ਨੂੰ ਕਥਿਤ ਤੌਰ ‘ਤੇ ਪੈਸੇ ਦੇਣ ਦੇ ਦੋਸ਼ ਵਿੱਚ ਮੁਕੱਦਮਾ ਚਲਾਉਣ ਫੈਸਲਾ ਕੀਤਾ ਹੈ। ਇਸ ਨਾਲ ਟਰੰਪ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਦੇਸ਼ ਦੇ ਪਹਿਲੇ ਸਾਬਕਾ ਰਾਸ਼ਟਰਪਤੀ ਬਣ ਗਏ ਹਨ। ਟਰੰਪ ਨੇ 2017 ਤੋਂ 2021 ਤੱਕ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਵਜੋਂ ਸੇਵਾ ਨਿਭਾਈ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਸੂਤਰਾਂ ਨੇ ਦੱਸਿਆ ਕਿ ਟਰੰਪ ਦੇ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੀ ਸੰਭਾਵਨਾ ਹੈ। ਸੁਣਵਾਈ ਸੰਖੇਪ ਹੋਣ ਦੀ ਸੰਭਾਵਨਾ ਹੈ ਜਿਸ ਵਿੱਚ ਉਸ ਵਿਰੁੱਧ ਦੋਸ਼ਾਂ ਨੂੰ ਪੜ੍ਹ ਕੇ ਸੁਣਾਇਆ ਜਾਵੇਗਾ। ਟਰੰਪ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news