September 22, 2026 2:09 am

ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਅਤੇ ਅਟੁੱਟ ਹਿੱਸਾ ਹੈ, ਰਿਹਾ ਹੈ, ਅਤੇ ਰਹੇਗਾ

Share:

ਨਵੀਂ ਦਿੱਲੀ, 4 ਅਪਰੈਲ/ਭਾਰਤ ਨੇ ਅੱਜ ਚੀਨ ਵਲੋਂ ਅਰੁਣਾਚਲ ਪ੍ਰਦੇਸ਼ ਦੇ ਕੁਝ ਸਥਾਨਾਂ ਦੇ ਨਾਮ ਬਦਲਣ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਇਹ ਸੂਬਾ ਭਾਰਤ ਦਾ ਅਨਿੱਖੜਵਾਂ ਅਤੇ ਅਟੁੱਟ ਹਿੱਸਾ ਹੈ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਕਾਢ ਕੱਢੇ ਨਾਮ ਹਕੀਕਤ ਨੂੰ ਨਹੀਂ ਬਦਲ ਸਕਦੇ। ਸ੍ਰੀ ਬਾਗਚੀ ਨੇ ਕਿਹਾ, ‘ਅਸੀਂ ਅਜਿਹੀਆਂ ਰਿਪੋਰਟਾਂ ਦੇਖੀਆਂ ਹਨ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਚੀਨ ਨੇ ਅਜਿਹੀ ਕੋਸ਼ਿਸ਼ ਕੀਤੀ ਹੈ। ਅਸੀਂ ਇਸ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹਾਂ। ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਅਤੇ ਅਟੁੱਟ ਹਿੱਸਾ ਹੈ, ਰਿਹਾ ਹੈ, ਅਤੇ ਰਹੇਗਾ।’

seculartvindia
Author: seculartvindia

Leave a Comment

Voting poll

[democracy id="1"]

latest news