
ਹੁਸ਼ਿਆਰਪੁਰ 7 ਅਪ੍ਰੈਲ ( ਤਰਸੇਮ ਦੀਵਾਨਾ ) ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨ ਖੇਲਾਂ ਵਿਖੇ ਜਸਪਾਲ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਸ਼ਾਂਤੀ ਨੇ ਆਪਣਾ ਜਨਮ ਦਿਨ ਸਪੈਸ਼ਲ ਬੱਚਿਆਂ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਜਸਪਾਲ ਸਿੰਘ ਨੇ ਸਪੈਸ਼ਲ ਬੱਚਿਆਂ ਅਤੇ ਸਟਾਫ਼ ਮੈਂਬਰਾਂ ਲਈ ਲੰਗਰ ਦਾ ਪ੍ਰਬੰਧ ਕੀਤਾ । ਇਸ ਮੌਕੇ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਮੈਂਬਰ ਹਰਬੰਸ ਸਿੰਘ ਸਕੱਤਰ, ਹਰੀਸ਼ ਠਾਕੁਰ, ਰਾਮ ਆਸਰਾ, ਬਰਿੰਦਰ ਕੁਮਾਰ ਕੋਰਸ ਕੋਆਰਡੀਨੇਟਰ, ਪੂਜਾ, ਸਤਨਾਮ ਸਿੰਘ, ਪ੍ਰਿੰਸੀਪਲ ਸ਼ੈਲੀ ਸ਼ਰਮਾ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।