August 28, 2026 2:39 pm

ਕੌਮੀ ਸੁਰੱਖਿਅਤ ਮਾਤ੍ਰਤਵ ਦਿਵਸ ਮੌਕੇ ਗਰਭਵਤੀ ਔਰਤਾਂ ਦੀ ਕੀਤੀ ਸਿਹਤ ਜਾਂਚ: ਡਾ. ਪਰਮਿੰਦਰਜੀਤ ਸਿੰਘ

Share:

ਦਲਜੀਤ ਕੌਰ-ਕੌਹਰੀਆਂ/ਸੁਨਾਮ/ਸੰਗਰੂਰ, 11 ਅਪ੍ਰੈਲ, 2023: ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਹਤ ਬਲਾਕ ਕੌਹਰੀਆਂ ਵਲੋਂ ਕੌਮੀ ਸੁਰੱਖਿਅਤ ਮਾਤਰਵ ਦਿਵਸ ਮੌਕੇ ਸਿਹਤ ਸੰਸਥਾਵਾਂ ‘ਤੇ ਗਰਭਵਤੀ ਔਰਤਾਂ ਲਈ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਕੈਂਪ ਲਗਾ ਕੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸੀਨੀਅਰ ਮੈਡੀਕਲ ਅਫਸਰ ਡਾ. ਪਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਕੌਮੀ ਸੁਰੱਖਿਅਤ ਮਾਤਰਵ ਦਿਵਸ ਮਨਾਉਣ ਦਾ ਉਦੇਸ਼ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਗਰਭਵਤੀ ਮਾਵਾਂ ਨੂੰ ਬਿਹਤਰ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਕੰਮ ਕਰਨਾ ਹੈ । ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਵੱਡੀ ਗਿਣਤੀ ਔਰਤਾਂ ਗਰਭ ਅਵਸਥਾ ਦੌਰਾਨ ਸਹੀ ਦੇਖਭਾਲ ਨਾ ਮਿਲਣ ਕਾਰਨ ਆਪਣੀ ਜਾਨ ਗੁਆ ਬੈਠਦੀਆਂ ਹਨ।
ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਜੱਚਾ-ਬੱਚਾ ਸਾਂਭ ਸਕੀਮ ਤਹਿਤ ਜਨਨੀ ਸ਼ਿਸ਼ੂ ਸੁਰੱਖਿਆ ਕਾਰਿਅਕ੍ਰਮ ਅਧੀਨ ਗਰਭਵਤੀ ਮਹਿਲਾਵਾਂ ਲਈ ਗਰਭ-ਅਵਸਥਾ, ਜਣੇਪੇ ਦੌਰਾਨ ਸਰਕਾਰੀ ਸਿਹਤ ਸੰਸਥਾਂਵਾਂ ਵਿੱਚ ਸਾਰੀਆਂ ਸੇਵਾਵਾਂ ਮੁਫਤ ਦਿੱਤੀਆਂ ਹਨ। ਇਸ ਤੋਂ ਇਲਾਵਾ ਜਨਨੀ ਸੁਰੱਖਿਆ ਯੋਜਨਾ ਤਹਿਤ ਚੰਗੀ ਖੁਰਾਕ ਲਈ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਂਦੀ ਹੈ। ਉਨਾਂ ਬਲਾਕ ਪੱਧਰ ਤੇ ਕੰਮ ਕਰ ਰਹੇ ਸਿਹਤ ਅਮਲੇ ਨੂੰ ਗਰਭਵਤੀ ਮਾਵਾਂ ਦੀਆਂ ਮੌਤਾਂ ਨੂੰ ਰੋਕਣ ਲਈ ਜਿਆਦਾ ਜੋਖਮ ਵਾਲੀਆਂ ਮਾਵਾਂ ਦੀ ਪਹਿਚਾਨ, ਟਰੈਕਿੰਗ ਅਤੇ ਫਾਲੋ-ਅੱਪ ਦੀ ਜਾਂਚ ਨੂੰ ਯਕੀਨੀ ਕਰਨ ਲਈ ਕਿਹਾ।
ਨਰਿੰਦਰ ਪਾਲ ਸਿੰਘ ਬਲਾਕ ਐਜੂਕੇਟਰ-ਕਮ-ਨੋਡਲ ਅਧਿਕਾਰੀ ਆਈ ਈ ਸੀ/ਬੀ ਸੀ ਸੀ ਨੇ ਦੱਸਿਆ ਕਿ ਹਰ ਮਹੀਨੇ ਦੀ 9 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਜਨਾਨਾ ਰੋਗਾਂ ਦੇ ਮਾਹਰ ਡਾਕਟਰਾਂ ਵੱਲੋਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਤੇ ਟੈਸਟ ਕੀਤੇ ਜਾਂਦੇ ਹਨ ਤੇ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰ ਕੇ ਉਨ੍ਹਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾਂਦਾ ਹੈ।ਇਸ ਤੋਂ ਇਲਾਵਾ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਮੁਫ਼ਤ ਟੀਕਾਕਰਨ ਵੀ ਕੀਤਾ ਜਾਂਦਾ ਹੈ। ਇਸ ਮੌਕੇ ਡਾ. ਰਾਜਬੀਰ ਕੌਰ ਤੋਂ ਇਲਾਵਾ ਮਿੰਨੀ ਪੀ ਐਚ ਸੀ ਦਾ ਸਮੂਹ ਸਟਾਫ ਹਾਜਰ ਸੀ।
seculartvindia
Author: seculartvindia

Leave a Comment

Voting poll

[democracy id="1"]

latest news