February 4, 2026 8:04 pm

15 ਅਪ੍ਰੈਲ ਨੂੰ ਸ੍ਰੀ ਖੁਰਾਲਗੜ ਸਾਹਿਬ ਵਿਖੇ ਮੁੱਖ ਮੰਤਰੀ ਪੰਜਾਬ ਰੱਖਣਗੇ “ਗੁਰੂ ਰਵਿਦਾਸ ਬੇਗਮਪੁਰਾ ਸਦਨ” ਦਾ ਨੀਂਹ ਪੱਥਰ           

Share:

ਹੁਸ਼ਿਆਰਪੁਰ 11 ਅਪ੍ਰੈਲ (ਤਰਸੇਮ ਦੀਵਾਨਾ) ਗੁਰੂ ਰਵਿਦਾਸ ਸਾਧੂ ਸੰਪ੍ਰਦਾਇਕ ਸੁਸਾਇਟੀ (ਰਜਿ.) ਪੰਜਾਬ ਵਲੋਂ ਦੇਸ਼ ਵਿਦੇਸ਼ ਦੀਆਂ ਲੱਖਾਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਚਰਨਛੋਹ ਗੰਗਾ ਦੇ ਨਜ਼ਦੀਕ ਸ੍ਰੀ  ਖੁਰਾਲਗੜ ਸਾਹਿਬ ਸਾਹਿਬ ਵਿਖੇ  “ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਸਦਨ” ਦੀ ਉਸਾਰੀ ਕਰਵਾਕੇ ਕੌਮ ਨੂੰ ਸਮਰਪਿਤ ਕਰਨਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੰਤ ਸਰਵਣ ਦਾਸ ਜੀ ਬੋਹਣ ਚੇਅਰਮੈਨ, ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੋੜੇ, ਸੰਤ ਇੰਦਰ ਦਾਸ ਸੇਖੈ ਜਨਰਲ ਸਕੱਤਰ ਨੇ ਕਿਹਾ ਕਿ ਸ੍ਰੀ ਖੁਰਾਲਗੜ ਸਾਹਿਬ  ਵਿਖੇ ਜੋ 10 ਏਕੜ ਜ਼ਮੀਨ ਖਰੀਦੀ ਗਈ ਹੈ ਓਥੇ 13 ਅਪ੍ਰੈਲ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 15 ਅਪ੍ਰੈਲ ਨੂੰ ਭੋਗ ਤੋਂ ਉਪਰੰਤ ਕੀਰਤਨ, ਸੰਤ ਸਮਾਗਮ ਹੋਣਗੇ। ਉਨਾਂ ਦੱਸਿਆ ਕਿ 15 ਅਪ੍ਰੈਲ ਨੂੰ 12 ਵਜੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਇਨਾਂ ਸਥਾਨਾਂ ਤੇ ਬਣਨ ਵਾਲੇ ਸ੍ਰੀ ਗੁਰੁ ਰਵਿਦਾਸ ਸਦਨ ਦਾ ਨੀਂਹ ਪੱਥਰ ਰੱਖਣਗੇ। ਇਸ ਸਮੇਂ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ ਨੇ ਦੱਸਿਆ ਕਿ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵਲੋਂ ਇੱਥੇ ਇੱਕ ਸਕੂਲ ਅਤੇ ਪ੍ਰਾਇਮਰੀ ਹੈਲਥ ਸੈਂਟਰ ਖੋਲਿਆ ਜਾਵੇਗਾ। ਉਨਾਂ ਦੱਸਿਆ ਸੁਸਾਇਟੀ ਵਲੋਂ ਵਿੱਦਿਆ ਦੇ ਖੇਤਰ ਵਿਚ ਬਹੁਤ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ 15ਅਪ੍ਰੈਲ ਨੂੰ ਹੁੰਮ ਹੁਮਾ ਕੇ ਪਹੁੰਚਣ ।ਇਸ ਸਮੇਂ ਸੰਤ ਪਰਮਜੀਤ ਦਾਸ ਨਗਰ,ਸੰਤ ਸਰਵਣ ਦਾਸ ਲੁਧਿਆਣਾ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ,ਸੰਤ ਬਲਵੰਤ ਦਾਸ ਡੀਗਿਰੀਆਂ,ਸੰਤ ਕਿਰਪਾਲ ਦਾਸ ਭਾਰਟਾ,ਸੰਤ ਰਮੇਸ਼ ਦਾਸ ਸ਼ੇਰਪੁਰ ਕਲਰਾਂ, ਸੰਤ ਧਰਮਪਾਲ ਸ਼ੇਰਗੜ, ਸੰਤ ਜਸਵੰਤ ਦਾਸ ਰਾਵਲਪਿੰਡੀ, ਸੰਤ ਮਨਜੀਤ ਦਾਸ ਚਲੇਟ (ਹਿਮਾਚਲ),ਸੰਤ ਬੀਬੀ ਕੁਲਦੀਪ ਕੌਰ ਮੇਹਨਾ, ਸੰਤ ਮਨਜੀਤ ਦਾਸ ਵਿਛੋਹੀ, ਸੰਤ ਕੁਲਦੀਪ ਦਾਸ ਬਸੀ ਮਰੂਫ,ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਸੰਤ ਸੁਰਿੰਦਰ ਦਾਸ ਪ੍ਰਧਾਨ ਸ੍ਰੀ ਚਰਨਛੋਹ ਗੰਗਾ, ਸੰਤ ਬੀਬੀ ਪੂਨਮ ਹੀਰਾ, ਸੰਤ ਸੰਤੋਖ ਦਾਸ ਭਾਰਟਾ, ਸੰਤੋਸ਼ ਕੁਮਾਰੀ ਪ੍ਰਧਾਨ ਨਾਰੀ ਸ਼ਕਤੀ ਫਾਂਉਡੇਸ਼ਨ ਇੰਡੀਆ ਸੰਤ ਜਗੀਰ ਸਿੰਘ ਮਕਸੂਦਾਂ, ਸੰਤ ਪ੍ਰਮੇਸ਼ਵਰੀ ਦਾਸ,ਸੰਤ ਰਜੇਸ਼ ਦਾਸ ਬਜਵਾੜਾ ਵੀ ਹਾਜਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news