August 26, 2026 7:12 am

ਭਾਜਪਾ ਦੇਸ਼ ’ਚ ਤੀਜੀ ਵਾਰ ਬਣਾਏਗੀ ਸਰਕਾਰ: ਸ਼ਾਹ

Share:

ਡਿਬਰੂਗੜ੍ਹ, 11 ਅਪਰੈਲ/ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਵਿੱਚ ਦੇਸ਼ ਭਰ ’ਚ 300 ਤੋਂ ਵੱਧ ਲੋਕ ਸਭਾ ਸੀਟਾਂ ਜਿੱਤ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਲਗਾਤਾਰ ਤੀਜੀ ਵਾਰ ਸੱਤਾ ਸੰਭਾਲੇਗੀ। ਇੱਥੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ ਕਿ ਪਾਰਟੀ ਉੱਤਰ-ਪੂਰਬੀ ਰਾਜ ਦੀਆਂ 14 ’ਚੋਂ 12 ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ, ‘‘2024 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ 300 ਤੋਂ ਵੱਧ ਸੀਟਾਂ ਜਿੱਤੇਗੀ ਅਤੇ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ।-ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news